ਨਾਜਾਇਜ਼ ਕਬਜ਼ੇ ਤੇ ਡਰੇਨੇਜ਼ ਰਸਤਿਆਂ ਨੂੰ ਛੁਡਾਉਣ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ ਨੇ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ
ਪਠਾਨਕੋਟ, 5 ਅਗਸਤ (ਵਿਨੋਦ)-ਸ਼ਿਵ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਏ. ਪੀ.
ਪਠਾਨਕੋਟ, 5 ਅਗਸਤ (ਵਿਨੋਦ)-ਸ਼ਿਵ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਏ.ਪੀ. ਕਾਲਜ ਰੋਡ, ਸਿਵਲ ਚੌਕ ਨੇੜੇ ਵਿਕਸਿਤ ਕੀਤੀ ਜਾ ਰਹੀ ਨਵੀਂ ਕਾਲੋਨੀ ਵਿਚ ਸਰਕਾਰੀ ਸਟਰਮਵਾਟਰ ਡਰੇਨ ‘ਤੇ ਕਥਿਤ ਨਾਜਾਇਜ਼ ਕਬਜ਼ਿਆਂ ਦੀ ਨਿਰਪੱਖ ਜਾਂਚ ਕਰਨ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ । ਵਫ਼ਦ ਨੇ ਡੀ.ਸੀ. ਨੂੰ ਦੱਸਿਆ ਕਿ ਸਰਕਾਰੀ ਸਟਰਮਵਾਟਰ ਡਰੇਨ ਦੇ ਕੁਦਰਤੀ ਨਿਕਾਸ ਰਸਤੇ ਵਿਚ ਮਿੱਟੀ ਸੁੱਟ ਕੇ ਅਤੇ ਉਸਾਰੀ ਦੇ ਕੰਮ ਵਿਚ ਕਥਿਤ ਤੌਰ ‘ਤੇ ਰੁਕਾਵਟ ਪਾਈ ਜਾ ਰਹੀ ਹੈ । ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ, ਤਾਂ ਬਰਸਾਤ ਦੇ ਮੌਸਮ ਦੌਰਾਨ ਇਸ ਖੇਤਰ ’ਚ ਪਾਣੀ ਭਰਨ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤੇ ਜਾਨ-ਮਾਲ ਦੇ ਨੁਕਸਾਨ ਦਾ ਖ਼ਤਰਾ ਪੈਦਾ ਹੋ ਜਾਵੇਗਾ । ਇਸ ਮੌਕੇ ਪੰਜਾਬ ਦੇ ਪ੍ਰਧਾਨ ਯੋਗਰਾਜ ਸ਼ਰਮਾ ਨੇ ਕਿਹਾ ਕਿ ਸਰਕਾਰੀ ਜ਼ਮੀਨ, ਸਟਰਮਵਾਟਰ ਡਰੇਨ ਤੇ ਕੁਦਰਤੀ ਡਰੇਨੇਜ਼ ਰਸਤਿਆਂ ‘ਤੇ ਕੋਈ ਵੀ ਨਾਜਾਇਜ਼ ਕਬਜ਼ਾ ਜਨਤਕ ਹਿੱਤ ਦੇ ਵਿਰੁੱਧ ਹੈ । ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਨਿਰਪੱਖ ਜਾਂਚ ਕਰੇ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ ਤੇ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰੇ । ਪੰਜਾਬ ਦੇ ਸਕੱਤਰ ਹਰਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਵਾਤਾਵਰਨ ਤੇ ਆਮ ਜਨਤਾ ਦੇ ਹਿੱਤਾਂ ਦੀ ਰੱਖਿਆ ਲਈ ਪ੍ਰਸ਼ਾਸਨ ਨੂੰ ਅਜਿਹੇ ਮਾਮਲਿਆਂ ਵਿਚ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ । ਪੰਜਾਬ ਦੇ ਜਨਰਲ ਸਕੱਤਰ ਰਿਤੇਸ਼ ਸਭਰਵਾਲ, ਪੰਜਾਬ ਦੇ ਸਕੱਤਰ ਹਰਵਿੰਦਰ ਬੈਂਸ, ਜ਼ਿਲ੍ਹਾ ਪ੍ਰੈਸ ਸਕੱਤਰ ਰਵਿੰਦਰ ਸਿੰਘ ਅਤੇ ਅਸ਼ਵਨੀ ਸਭਰਵਾਲ ਸਮੇਤ ਸ਼ਿਵ ਸੈਨਾ ਪੰਜਾਬ ਦੇ ਹੋਰ ਅਧਿਕਾਰੀ ਅਤੇ ਵਰਕਰ ਸ਼ਾਮਿਲ ਸਨ।