07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਭਾਜਪਾ ਆਗੂ ਵਿਜੇ ਸੋਨੀ ਵਲੋਂ ਪੁਸ਼ਅਪਮੈਨ ਕੁੰਵਰ ਅੰਮ੍ਰਿਤਬੀਰ ਸਿੰਘ ਦਾ ਸਨਮਾਨ

ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਸਮਾਜ ਸੇਵੀ ਤੇ ਭਾਜਪਾ ਆਗੂ ਵਿਜੇ ਸੋਨੀ ਨੇ ਅੱਜ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾਸ੍ਰੋਤ ਬਣੇ ਪੁਸ਼ਅਪਮੈਨ ਕੁੰਵਰ ਅੰਮ੍ਰਿਤਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅੰਮ੍ਰਿਤਬੀਰ ਸਿੰਘ ਦੀ ਮਿਹਨਤ, ਅਨੁਸ਼ਾਸਨ ਅਤੇ ਤੰਦਰੁਸਤੀ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 07-08-2026
ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਸਮਾਜ ਸੇਵੀ ਤੇ ਭਾਜਪਾ ਆਗੂ ਵਿਜੇ ਸੋਨੀ ਨੇ ਅੱਜ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾਸ੍ਰੋਤ ਬਣੇ ਪੁਸ਼ਅਪਮੈਨ ਕੁੰਵਰ ਅੰਮ੍ਰਿਤਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅੰਮ੍ਰਿਤਬੀਰ ਸਿੰਘ ਦੀ ਮਿਹਨਤ, ਅਨੁਸ਼ਾਸਨ ਅਤੇ ਤੰਦਰੁਸਤੀ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ। ਵਿਜੇ ਸੋਨੀ ਨੇ ਕਿਹਾ ਕਿ ਕੁੰਵਰ ਅੰਮ੍ਰਿਤਬੀਰ ਸਿੰਘ ਨੇ ਵੱਖ-ਵੱਖ ਅੰਤਰਰਾਸ਼ਟਰੀ ਰਿਕਾਰਡ ਬਣਾ ਕੇ ਪੰਜਾਬ ਤੇ ਪੂਰੇ ਭਾਰਤ ਦਾ ਮਾਣ ਵਧਾਇਆ ਹੈ। ਉਨ੍ਹਾਂ ਦੀ ਇਹ ਪ੍ਰਾਪਤੀ ਨੌਜਵਾਨ ਪੀੜ੍ਹੀ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਨੇ ਕੁੰਵਰ ਅੰਮ੍ਰਿਤਬੀਰ ਸਿੰਘ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਆਸ ਪ੍ਰਗਟਾਈ ਕਿ ਉਹ ਅੱਗੇ ਵੀ ਨੌਜਵਾਨਾਂ ਨੂੰ ਖੇਡਾਂ, ਤੰਦਰੁਸਤੀ ਤੇ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਪ੍ਰੇਰਿਤ ਕਰਦੇ ਰਹਿਣਗੇ ਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੰਜਾਬ ਤੇ ਭਾਰਤ ਦਾ ਨਾਂਅ ਵਿਸ਼ਵ ਪੱਧਰ ’ਤੇ ਹੋਰ ਵੀ ਰੌਸ਼ਨ ਕਰਨਗੇ। ਇਸ ਮੌਕੇ ਉਨ੍ਹਾਂ ਕੁੰਵਰ ਅੰਮ੍ਰਿਤਬੀਰ ਸਿੰਘ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਕਵਲਜੀਤ ਸਿੰਘ ਮੰਮਣ, ਵਾਰਿਸ ਖੁਸ਼ੀਪੁਰ, ਰੋਬਨ ਮਸੀਹ, ਗੁਰਮੀਤ ਸਿੰਘ ਭੁੱਲਰ, ਜੋਧਾ ਮੰਮਣ, ਮਲਕੀਤ ਮੰਮਣ, ਮਾਸਟਰ ਆਨੰਦ ਕਿਸ਼ੋਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਯੋਗਾ ਜ਼ੋਨਲ ਮੁਕਾਬਲਿਆਂ ’ਚ ਵੁੱਡਸਟਾਕ ਸਕੂਲ ਨੇ ਮੱਲਾਂ ਮਾਰੀਆਂ
Ad Position 24
No active advertisement