06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨੌਜਵਾਨ ਨਸ਼ਿਆਂ ਤੇ ਪਤਿਤਪੁਣੇ ਤੋਂ ਬਚ ਕੇ ਸਿੱਖੀ ਨਾਲ ਜੁੜਨ : ਬਾਬਾ ਦਲੇਰ ਸਿੰਘ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਵਿਆਹ ਪੁਰਬ ਨੂੰ ਸਮਰਪਿਤ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ

ਵਡਾਲਾ ਗ੍ਰੰਥੀਆਂ, 6 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਨੌਜਵਾਨ ਵਰਗ ਨੂੰ ਨਸ਼ਿਆਂ, ਪਤਿਤਪੁਣੇ ਤੇ ਸਮਾਜਿਕ ਬੁਰਾਈਆਂ ਤੋਂ ਬਚਾ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਅਤੇ ਸਿੱਖੀ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਦਲੇਰ ਸਿੰਘ ਨੇ ਕੀਤਾ।

Ad Position 21
No active advertisement
ਬਾਬਾ ਦਲੇਰ ਸਿੰਘ 07-08-2026
ਵਡਾਲਾ ਗ੍ਰੰਥੀਆਂ, 6 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਨੌਜਵਾਨ ਵਰਗ ਨੂੰ ਨਸ਼ਿਆਂ, ਪਤਿਤਪੁਣੇ ਤੇ ਸਮਾਜਿਕ ਬੁਰਾਈਆਂ ਤੋਂ ਬਚਾ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਅਤੇ ਸਿੱਖੀ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਦਲੇਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਮਾਜ ਨੂੰ ਸਭ ਤੋਂ ਵੱਧ ਲੋੜ ਗੁਰਬਾਣੀ ਦੀ ਸੋਚ ਅਨੁਸਾਰ ਜੀਵਨ ਜਿਉਣ ਦੀ ਹੈ। ਨਸ਼ਿਆਂ ਦੀ ਲਪੇਟ ’ਚ ਆ ਕੇ ਅਨੇਕਾਂ ਨੌਜਵਾਨ ਆਪਣੀਆਂ ਧਾਰਮਿਕ ਤੇ ਸੱਭਿਆਚਾਰਕ ਜੜ੍ਹਾਂ ਤੋਂ ਦੂਰ ਹੋ ਰਹੇ ਹਨ। ਇਸ ਮੰਦਭਾਗੀ ਰੁਝਾਨ ਨੂੰ ਰੋਕਣ ਲਈ ਨੌਜਵਾਨਾਂ ਨੂੰ ਗੁਰਬਾਣੀ ਨਾਲ ਜੋੜਨਾ, ਸਿੱਖ ਰਹਿਤ ਮਰਿਯਾਦਾ ਦੀ ਪਾਲਣਾ ਕਰਨੀ ਤੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਬਾਬਾ ਦਲੇਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਦੀ ਅਸਲ ਤਾਕਤ ਸੇਵਾ, ਸਮਰਪਣ, ਸੱਚੇ ਆਚਰਨ ਤੇ ਨਾਮ ਸਿਮਰਨ ਵਿਚ ਹੈ, ਜੇਕਰ ਨੌਜਵਾਨ ਆਪਣੀ ਤਾਕਤ ਤੇ ਊਰਜਾ ਨੂੰ ਗੁਰਮਤਿ ਕਾਰਜਾਂ ਵੱਲ ਲਗਾਉਣ ਤਾਂ ਉਹ ਨਾ ਸਿਰਫ਼ ਨਸ਼ਿਆਂ ਵਰਗੀ ਲਾਹਨਤ ਤੋਂ ਬਚ ਸਕਣਗੇ, ਸਗੋਂ ਸਿੱਖ ਕੌਮ ਦਾ ਭਵਿੱਖ ਵੀ ਹੋਰ ਰੌਸ਼ਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਗੁਰੂ ਸਾਹਿਬ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਰਯਾਦਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸੰਗਤਾਂ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਹੈੱਡ ਗ੍ਰੰਥੀ ਭਾਈ ਜਗਜੀਤ ਸਿੰਘ, ਜੋਗਿੰਦਰ ਸਿੰਘ, ਰਤਨ ਸਿੰਘ, ਰਾਮ ਸਿੰਘ, ਰੂਪ ਸਿੰਘ, ਦਿਆਲ ਸਿੰਘ, ਧਿਆਨ ਸਿੰਘ, ਮਨਪ੍ਰੀਤ ਸਿੰਘ, ਅਵਤਾਰ ਸਿੰਘ ਤਾਰੀ, ਪ੍ਰਭਜੋਤ ਸਿੰਘ, ਜਰਮਨ ਸ਼ਾਹ, ਬਚਿੱਤਰ ਸਿੰਘ ਸ਼ਾਹ, ਸੁਖਪ੍ਰੀਤ ਸਿੰਘ, ਟੀਟੂ, ਜੋਬਨਪ੍ਰੀਤ ਸਿੰਘ, ਹਰਸਿਮਰਨਜੀਤ ਸਿੰਘ, ਭਾਈ ਬਲਜੀਤ ਸਿੰਘ, ਨਿਸ਼ਾਨ ਸਿੰਘ, ਲੱਖਾ ਸਿੰਘ, ਅਜੈਪਾਲ ਸਿੰਘ, ਸਿਮਰਨਜੀਤ ਸਿੰਘ, ਗੁਰਚਰਨ ਸਿੰਘ, ਵਰਿਆਮ ਸਿੰਘ, ਹਰਜੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਈਨਮੈਨ ਬਲਵਿੰਦਰ ਸਿੰਘ ਦਾ ਦਿਹਾਂਤ ਛੋਟੇਪੁਰ ਸਮੇਤ ਵੱਖ-ਵੱਖ ਆਗੂਆਂ ਵਲੋਂ ਮਹਿੰਦਰ ਸਿੰਘ ਨਾਲ ਦੁੱਖ ਪ੍ਰਗਟ ਅਗਲੀ ਖ਼ਬਰ 10 ਅਗਸਤ ਨੂੰ ਗੁਰਦਾਸਪੁਰ ’ਚ ਗੂੰਜੇਗਾ ‘ਕਾਰਪੋਰੇਟੋ ਭਾਰਤ ਛੱਡੋ’ ਦਾ ਨਾਅਰਾ * ਐਸ.ਕੇ.ਐਮ. ਵਲੋਂ ਵਿਸ਼ਾਲ ਪ੍ਰਦਰਸ਼ਨ ਦਾ...
Ad Position 24
No active advertisement