ਧਾਰੀਵਾਲ, 7 ਅਗਸਤ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ ’ਚ ਭਾਗ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 29 ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਉੱਤਮ ਪ੍ਰਦਰਸ਼ਨ ਕਰਕੇ ਰਾਜ ਪੱਧਰੀ ਗਤਕਾ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚਿੰਗ ਸਟਾਫ਼ ਪਰਮਜੀਤ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗਤਕਾ ਸਿਰਫ ਇਕ ਖੇਡ ਨਹੀਂ, ਸਗੋਂ ਸਿੱਖ ਵਿਰਾਸਤ, ਅਨੁਸ਼ਾਸਨ, ਸਰੀਰਕ ਤੰਦਰੁਸਤੀ ਤੇ ਆਤਮ-ਵਿਸਵਾਸ ਦਾ ਪ੍ਰਤੀਕ ਹੈ। ਵਿਦਿਆਰਥੀਆਂ ਦੀ ਇਹ ਸਫ਼ਲਤਾ ਉਨ੍ਹਾਂ ਦੀ ਸਖਤ ਮਿਹਨਤ, ਲਗਨ ਅਤੇ ਕੋਚਾਂ ਦੀ ਸਮਰਪਿਤ ਸਿਖਲਾਈ ਦਾ ਨਤੀਜਾ ਹੈ। ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਸਾਰੇ 29 ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਉੱਥੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਮਾਪਿਆਂ ਤੇ ਪੂਰੇ ਇਲਾਕੇ ਦਾ ਨਾਂਅ ਹੋਰ ਰੌਸ਼ਨ ਕਰਨਗੇ।
ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ 29 ਗਤਕਾ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜਿੱਤ
ਧਾਰੀਵਾਲ, 7 ਅਗਸਤ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ ’ਚ ਭਾਗ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 29 ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਉੱਤਮ ਪ੍ਰਦਰਸ਼ਨ ਕਰਕੇ ਰਾਜ ਪੱਧਰੀ ਗਤਕਾ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚਿੰਗ ਸਟਾਫ਼ ਪਰਮਜੀਤ ਸਿੰਘ ਨੂੰ ਵਧਾਈ ਦਿੱਤੀ।
ਅਜੀਤ ਡੈਸਕ
08-08-2026