ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਦੀ ਅੰਡਰ-17 ਕ੍ਰਿਕਟ ਟੀਮ ਨੇ 77ਵੀਆਂ ਜ਼ੋਨਲ ਸਕੂਲ ਖੇਡਾਂ ’ਚ ਜਿੱਤਿਆ ਚਾਂਦੀ ਦਾ ਤਗਮਾ
ਬਟਾਲਾ, 7 ਅਗਸਤ (ਸਤਿੰਦਰ ਸਿੰਘ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ’ਚ ਵੀ ਆਪਣੀ ਵਿਲੱਖਣ ਪਹਿਚਾਣ ਬਣਾਉਂਦੇ ਹੋਏ ਜੇ. ਯੂ.
ਬਟਾਲਾ, 7 ਅਗਸਤ (ਸਤਿੰਦਰ ਸਿੰਘ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ’ਚ ਵੀ ਆਪਣੀ ਵਿਲੱਖਣ ਪਹਿਚਾਣ ਬਣਾਉਂਦੇ ਹੋਏ ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਦੀ ਅੰਡਰ-17 ਕ੍ਰਿਕਟ ਟੀਮ ਨੇ ਡੀ.ਏ.ਵੀ. ਸਕੂਲ ਕਾਦੀਆਂ ਵਿਖੇ ਕਰਵਾਈਆਂ ਗਈਆਂ 77ਵੀਆਂ ਜ਼ੋਨਲ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਖਿਡਾਰੀਆਂ ਨੇ ਹਰ ਮੈਚ ’ਚ ਪੂਰੇ ਜੋਸ਼ ਤੇ ਆਤਮ-ਵਿਸ਼ਵਾਸ ਨਾਲ ਖੇਡਦੇ ਹੋਏ ਫਾਈਨਲ ਤੱਕ ਦਾ ਸ਼ਾਨਦਾਰ ਸਫ਼ਰ ਤੈਅ ਕੀਤਾ ਤੇ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਸਫ਼ਲਤਾ ਦਾ ਵੱਡਾ ਸਿਹਰਾ ਸਕੂਲ ਦੇ ਡੀ.ਪੀ. ਗੁਰਪ੍ਰੀਤ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਨੇ ਖਿਡਾਰੀਆਂ ਨੂੰ ਨਿਯਮਿਤ ਅਭਿਆਸ, ਤਕਨੀਕੀ ਮਾਰਗ ਦਰਸ਼ਨ ਤੇ ਸਖ਼ਤ ਮਿਹਨਤ ਰਾਹੀਂ ਇਸ ਮੁਕਾਮ ਤੱਕ ਪਹੁੰਚਾਇਆ। ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸਕੂਲ ਦੇ 6 ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਲਈ ਚੋਣ ਹੋਈ ਹੈ। ਚੁਣੇ ਗਏ ਖਿਡਾਰੀਆਂ ’ਚ ਹਰਮਨਦੀਪ ਸਿੰਘ , ਅਨਮੋਲਦੀਪ ਸਿੰਘ, ਕਵਲਜੀਤ ਸਿੰਘ, ਪ੍ਰਭਜੋਤ ਸਿੰਘ, ਯੁਵਰਾਜ ਸਿੰਘ ਤੇ ਪ੍ਰਭਜੋਤ ਸਿੰਘ ਸ਼ਾਮਲ ਹਨ, ਇਹ ਚੋਣ ਸਕੂਲ ਲਈ ਇਕ ਹੋਰ ਮਾਣ ਵਾਲੀ ਪ੍ਰਾਪਤੀ ਹੈ। ਸਕੂਲ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਟੀਮ ਤੇ ਕੋਚ ਗੁਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਲੀਡਰਸ਼ਿਪ , ਆਤਮ-ਵਿਸ਼ਵਾਸ ਤੇ ਟੀਮ ਵਰਕ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਡਾਇਰੈਕਟਰ ਬਹਾਰਪ੍ਰੀਤ ਕੌਰ ਨੇ ਟੀਮ, ਕੋਚ ਤੇ ਪ੍ਰਿੰਸੀਪਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਖਿਡਾਰੀਆਂ ਦੀ ਨਿਰੰਤਰ ਮਿਹਨਤ, ਅਧਿਆਪਕਾਂ ਦੇ ਸਹਿਯੋਗ ਤੇ ਸਕੂਲ ਵਲੋਂ ਦਿੱਤੀਆਂ ਜਾ ਰਹੀਆਂ ਉੱਚ ਪੱਧਰੀ ਖੇਡ ਸਹੂਲਤਾਂ ਦਾ ਨਤੀਜਾ ਹੈ। ਚੇਅਰਪਰਸਨ ਸ੍ਰੀਮਤੀ ਅਮਰਜੀਤ ਕੌਰ ਨੇ ਸਮੂਹ ਟੀਮ, ਕੋਚ, ਪ੍ਰਿੰਸੀਪਲ, ਸਟਾਫ਼ ਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਤੇ ਆਪਣਾ ਅਸ਼ੀਰਵਾਦ ਦਿੱਤਾ। ਇਸ ਮੌਕੇ ਮੈਡਮ ਰਮਨਦੀਪ ਕੌਰ, ਸਿਮਰਜੀਤ ਕੌਰ, ਮਨਦੀਪ ਕੌਰ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।