09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਗੋਲਡਨ ਪਬਲਿਕ ਸਕੂਲ ਦੇਹੜ ’ਚ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਕੋਟਲੀ ਸੂਰਤ ਮੱਲ੍ਹੀ, 7 ਅਗਸਤ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਦੇਹੜ ਦੇ ਗੋਲਡਨ ਪਬਲਿਕ ਸਕੂਲ ’ਚ ਤੀਜ਼ ਦਾ ਤਿਉਹਾਰ ਬੜੇ ਉਤਸ਼ਾਹ ਤੇ ਚਾਅ ਨਾਲ ਮਨਾਇਆ ਗਿਆ, ਜਿਸ ’ਚ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਸਬੰਧੀ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਅਰਥਣਾਂ ਨੇ ਆਪਣੀਆਂ ਮਾਵਾਂ ਨਾਲ ਮਿਲ ਕੇ ਤੀਜ਼ ਦੀਆਂ ਰਸਮਾਂ ਨੂੰ ਮਨਾਇਆ।

Ad Position 21
No active advertisement
ਅਜੀਤ ਡੈਸਕ 08-08-2026
ਕੋਟਲੀ ਸੂਰਤ ਮੱਲ੍ਹੀ, 7 ਅਗਸਤ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਦੇਹੜ ਦੇ ਗੋਲਡਨ ਪਬਲਿਕ ਸਕੂਲ ’ਚ ਤੀਜ਼ ਦਾ ਤਿਉਹਾਰ ਬੜੇ ਉਤਸ਼ਾਹ ਤੇ ਚਾਅ ਨਾਲ ਮਨਾਇਆ ਗਿਆ, ਜਿਸ ’ਚ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਸਬੰਧੀ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਅਰਥਣਾਂ ਨੇ ਆਪਣੀਆਂ ਮਾਵਾਂ ਨਾਲ ਮਿਲ ਕੇ ਤੀਜ਼ ਦੀਆਂ ਰਸਮਾਂ ਨੂੰ ਮਨਾਇਆ। ਉਨ੍ਹਾਂ ਦੱਸਿਆ ਕਿ ਸਕੂਲ ਕੰਪਲੈਕਸ ਵਿਚ ਗਿੱਧੇ-ਭੰਗੜੇ, ਲੋਕ ਗੀਤ ਤੇ ਰੰਗੀਨ ਪਹਿਰਾਵੇ ਸਜਾਏ ਗਏ। ਬੱਚਿਆਂ ਵਲੋਂ ਤੀਜ਼ ਦੇ ਮਹੱਤਵ ਤੇ ਲੋਕ ਪਰੰਪਰਾਵਾਂ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਐਮ.ਡੀ. ਕੰਵਲਜੀਤ ਕੌਰ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੇ ਐਮ.ਡੀ. ਕੰਵਲਜੀਤ ਕੌਰ ਵਲੋਂ ਤੀਜ਼ ਤਿਉਹਾਰ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਿੰਸੀਪਲ ਸੰਨੀ ਬੰਡਿਆਲ ਨੇ ਸਾਰੇ ਬੱਚਿਆਂ ਦਾ ਧੰਨਵਾਦ ਕੀਤਾ ਤੇ ਤੀਜ਼ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਐਸੀਆਂ ਗਤੀਵਿਧੀਆਂ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਨਾਲ ਜੋੜਦੀਆਂ ਹਨ ਤੇ ਪਵਿੱਤਰ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਤੇ ਮੋਹ ਭਰਿਆ ਬਣਾਉਂਦੀਆਂ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਮੁਹਤਬਰ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਆਦੋਵਾਲੀ ’ਚ ਵੰਡੀਆਂ ਰਾਸ਼ਨ ਕਿੱਟਾਂ ਅਗਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ, ਸੁਖਜਿੰਦਰ ਸਿੰਘ ਪਾਰਸ, ਸ਼ਿੰਗਾਰ ਸਿੰਘ ਭਾਗੋਵਾਲ, ਕਮਲ ਲਾਲ ਸ਼ਾਮਪੁਰ ਐੱਸ.ਸੀ. ਭਾਈਚਾਰਾ ਲਖਬੀਰ...
Ad Position 24