09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਦਾ ਸਹੋਦਿਆ ਇੰਟਰ ਸਕੂਲ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ

ਕੋਟਲੀ ਸੂਰਤ ਮੱਲ੍ਹੀ, 7 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਜੀ.

Ad Position 21
No active advertisement
ਅਜੀਤ ਡੈਸਕ 08-08-2026
ਕੋਟਲੀ ਸੂਰਤ ਮੱਲ੍ਹੀ, 7 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਗੁਰਦਾਸਪੁਰ ਸਹੋਦਿਆ ਇੰਟਰ ਸਕੂਲ ਮੁਕਾਬਲੇ ਦੌਰਾਨ ਲਾਜਵਾਬ ਪ੍ਰਦਰਸ਼ਨ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਭਾਗ ਲਿਆ, ਜਿਸ ਵਿਚ ਸ੍ਰਿਆ ਨੇ ਰੀਡਿੰਗ ਮੁਕਾਬਲੇ ਵਿਚ ਦੂਸਰਾ, ਜਦਕਿ ਅਮਨਪ੍ਰੀਤ ਕੌਰ, ਦੀਸ਼ਾ ਨੇ ਡਾਟਾ ਡਰਾਈਵਨ ਵਿਚ ਇਨਾਮ ਜਿੱਤ ਕੇ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਸਹਾਇਕ ਗਤੀਵਿਧੀਆਂ ਵਿਚ ਅੱਗੇ ਆਉਣ ਲਈ ਉਤਸ਼ਾਹਿਤ ਕੀਤਾ। ਅਨੁਭਵੀ ਜੱਜਾਂ ਦੀ ਦੇਖ-ਰੇਖ ਹੇਠ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਕਰਵਾਏ ਗਏ ਇੰਟਰ ਸਕੂਲ ਮੁਕਾਬਲੇ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਹੋਦਿਆ ਸਕੂਲ ਕੰਪਲੈਕਸ ਦੇ ਮੁਖੀ ਐਸ.ਬੀ. ਨਾਯਰ, ਜੁਆਇਟ ਸੈਕਟਰੀ ਉਪਮਾ ਮਹਾਜਨ ਤੇ ਰਾਜੀਵ ਭਾਰਤੀ ਦੁਆਰਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪਹੁੰਚਣ ’ਤੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ਼ਰਨਜੀਤ ਕੌਰ ਦੁਆਰਾ ਸਵੇਰ ਦੀ ਸਭਾ ’ਚ ਸਟੇਜ ’ਤੇ ਬੁਲਾ ਕੇ ਵਧਾਈ ਦਿੱਤੀ। ਇਸ ਮੌਕੇ ਅਧਿਆਪਕ ਨੇਹਾ, ਸੋਫੀਆ ਤੇ ਕੋਆਰਡੀਨੇਟਰ ਪ੍ਰਭਜੋਤ ਕੌਰ ਨੂੰ ਵੀ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੀ.ਐਂਡ.ਵੀ. ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਅਧਿਆਪਕਾਂ ਨੇ ਮਹਾਂ ਰੈਲੀ ’ਚ ਕੀਤੀ ਸ਼ਮੂ... ਅਗਲੀ ਖ਼ਬਰ ਗਲੈਮਟੇਲ ਪਾਏ ਏ.ਪੀ. ਸਲੂਨ ’ਚ ਤੀਆਂ ਸਮਾਗਮ ’ਚ ਸਰਪੰਚ ਗੁਰਪ੍ਰੀਤ ਕੌਰ ਵਲੋਂ ਸ਼ਿਰਕਤ
Ad Position 24