08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

10 ਨੂੰ ਮਨਾਇਆ ਜਾਵੇਗਾ ਨੈਸ਼ਨਲ ਡੀ-ਵਾਰਮਿੰਗ ਦਿਵਸ * 1 ਤੋਂ 19 ਸਾਲ ਦੇ ਬੱਚਿਆਂ ਨੂੰ ਮੁਫ਼ਤ ਦਿੱਤੀ ਜਾਵੇਗੀ ਐਲਬੈਂਡਾਜ਼ੋਲ ਦੀ ਖੁਰਾਕ

ਪਠਾਨਕੋਟ, 7 ਅਗਸਤ (ਸੁਮਿਤ)-ਸਿਹਤ ਵਿਭਾਗ ਪੰਜਾਬ ਵਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ 10 ਅਗਸਤ 2026 ਨੂੰ ਨੈਸ਼ਨਲ ਡੀ-ਵਾਰਮਿੰਗ ਦਿਵਸ ਮਨਾਇਆ ਜਾਵੇਗਾ । ਇਸ ਦਿਨ ਜ਼ਿਲ੍ਹੇ ਦੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਮੁਫ਼ਤ ਖੁਰਾਕ ਦਿੱਤੀ ਜਾਵੇਗੀ ।

Ad Position 21
No active advertisement
ਨੈਸ਼ਨਲ ਡੀ-ਵਾਰਮਿੰਗ ਦਿਵਸ ਦੇ ਪੋਸਟਰ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਅਤੇ ਸਟਾਫ । ਤਸਵੀਰ: ਸੁਮਿਤ 08-08-2026
ਪਠਾਨਕੋਟ, 7 ਅਗਸਤ (ਸੁਮਿਤ)-ਸਿਹਤ ਵਿਭਾਗ ਪੰਜਾਬ ਵਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ 10 ਅਗਸਤ 2026 ਨੂੰ ਨੈਸ਼ਨਲ ਡੀ-ਵਾਰਮਿੰਗ ਦਿਵਸ ਮਨਾਇਆ ਜਾਵੇਗਾ । ਇਸ ਦਿਨ ਜ਼ਿਲ੍ਹੇ ਦੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਮੁਫ਼ਤ ਖੁਰਾਕ ਦਿੱਤੀ ਜਾਵੇਗੀ । ਇਸ ਸਬੰਧੀ ਸਿਵਲ ਸਰਜਨ ਪਠਾਨਕੋਟ ਡਾ: ਸੁਨੀਤਾ ਸ਼ਰਮਾ ਨੇ ਨੈਸ਼ਨਲ ਡੀ-ਵਾਰਮਿੰਗ ਦਿਵਸ ਦੇ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 10 ਅਗਸਤ ਨੂੰ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਆਂਗਣਵਾੜੀ ਕੇਂਦਰਾਂ ’ਚ ਵੀ ਇਹ ਮੁਹਿੰਮ ਚਲਾਈ ਜਾਵੇਗੀ ਤੇ ਯੋਗ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਖੁਰਾਕ ਦਿੱਤੀ ਜਾਵੇਗੀ । ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ: ਦਿਆਨੰਦ ਚੌਧਰੀ ਨੇ ਦੱਸਿਆ ਕਿ ਪੇਟ ’ਚ ਕੀੜੇ ਹੋਣ ਕਾਰਨ ਬੱਚਿਆਂ ਵਿਚ ਖੂਨ ਤੇ ਆਇਰਨ ਦੀ ਕਮੀ ਹੋ ਜਾਂਦੀ ਹੈ, ਜਿਸ ਨਾਲ ਉਹ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ । ਉਨ੍ਹਾਂ ਕਿਹਾ ਕਿ ਨੰਗੇ ਪੈਰ ਮਿੱਟੀ ’ਚ ਖੇਡਣਾ, ਬਿਨ੍ਹਾਂ ਹੱਥ ਧੋਏ ਖਾਣਾ ਖਾਣਾ ਤੇ ਸਫ਼ਾਈ ਦੀ ਘਾਟ ਪੇਟ ’ਚ ਕੀੜੇ ਹੋਣ ਦੇ ਮੁੱਖ ਕਾਰਨ ਹਨ । ਇਸ ਨਾਲ ਬੱਚਿਆਂ ਨੂੰ ਪੇਟ ਦਰਦ, ਉਲਟੀਆਂ, ਦਸਤ ਤੇ ਹੋਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਬੱਚਿਆਂ ਦੀ ਚੰਗੀ ਸਿਹਤ ਲਈ ਹਰ 6 ਮਹੀਨੇ ਬਾਅਦ ਐਲਬੈਂਡਾਜ਼ੋਲ ਦੀ ਗੋਲੀ ਦੇਣੀ ਜ਼ਰੂਰੀ ਹੈ ਤੇ ਇਹ ਗੋਲੀ ਹਮੇਸ਼ਾ ਖਾਣਾ ਖਾਣ ਤੋਂ ਬਾਅਦ ਹੀ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਚੰਦ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਡੀ.ਪੀ. ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਪੁਨੀਤ ਜਮਵਾਲ, ਜ਼ਿਲ੍ਹਾ ਐਪੀਡੀਮੀਓਲੋਜਿਸਟ ਡਾ: ਸਚਿਨ ਗੁਲੇਰੀਆ, ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਪੰਕਜ ਕੁਮਾਰ ਸਮੇਤ ਪ੍ਰਿਆ ਮਹਾਜਨ, ਦੀਪਿਕਾ, ਮੀਨਾਕਸ਼ੀ, ਸੰਨੀ ਤੇ ਪਵਨ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕੋਠੇ ਕੌਂਤਰਪੁਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ * ਹਲਕਾ ਇੰਚਾਰਜ ਰੋਹਿਤ ਸਿਆਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਪੇਟ ਦੇ ਕੀੜੀਆਂ ਦੀ ਮੁਕਤੀ ਸੰਬੰਧੀ ਜਾਗਰੂਕਤਾ ਕੈਂਪ
Ad Position 24