ਧਾਰਕਲਾਂ ਦੇ ਪਿੰਡਾਂ ’ਚ ਬਿਜਲੀ, ਪਾਣੀ ਦੀ ਸਪਲਾਈ ਠੱਪ ਹੋਣ ’ਤੇ ਅਕਾਲੀ ਦਲ (ਬ) ਨੇ ਕੀਤਾ ਚੱਕਾ ਜਾਮ
ਧਾਰਕਲਾਂ, 7 ਅਗਸਤ (ਨਰੇਸ਼ ਪਠਾਨੀਆ)-ਧਾਰਕਲਾਂ ਦੇ ਪਿੰਡਾਂ ’ਚ ਪਿਛਲੇ 5 ਦਿਨਾਂ ਤੋਂ ਬਿਜਲੀ, ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਸਥਾਨਕ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਰਾਸ਼ਟਰੀ ਰਾਜ ਮਾਰਗ ਪਠਾਨਕੋਟ-ਚੰਬਾ 154ਏ ’ਤੇ ਸਥਿਤ ਪਿੰਡ ਦੁਨੇਰਾ ਵਿਖੇ ਜਾਗ੍ਰਿਤੀ ਚੌਕ ’ਚ ਚੱਕਾ ਜਾਮ ਕੀਤਾ । ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਸ਼ਰਮਾ ਨੇ ਕਿਹਾ ਕਿ ਪਿਛਲੇ 5 ਦਿਨਾਂ ਤੋਂ ਧਾਰਕਲਾਂ ਦੇ ਪਿੰਡਾਂ ’ਚ ਬਿਜਲੀ ਦੀ ਸਪਲਾਈ ਠੱਪ ਹੋਈ ਹੈ ।
ਧਾਰਕਲਾਂ, 7 ਅਗਸਤ (ਨਰੇਸ਼ ਪਠਾਨੀਆ)-ਧਾਰਕਲਾਂ ਦੇ ਪਿੰਡਾਂ ’ਚ ਪਿਛਲੇ 5 ਦਿਨਾਂ ਤੋਂ ਬਿਜਲੀ, ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਸਥਾਨਕ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਰਾਸ਼ਟਰੀ ਰਾਜ ਮਾਰਗ ਪਠਾਨਕੋਟ-ਚੰਬਾ 154ਏ ’ਤੇ ਸਥਿਤ ਪਿੰਡ ਦੁਨੇਰਾ ਵਿਖੇ ਜਾਗ੍ਰਿਤੀ ਚੌਕ ’ਚ ਚੱਕਾ ਜਾਮ ਕੀਤਾ । ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਸ਼ਰਮਾ ਨੇ ਕਿਹਾ ਕਿ ਪਿਛਲੇ 5 ਦਿਨਾਂ ਤੋਂ ਧਾਰਕਲਾਂ ਦੇ ਪਿੰਡਾਂ ’ਚ ਬਿਜਲੀ ਦੀ ਸਪਲਾਈ ਠੱਪ ਹੋਈ ਹੈ । ਜਿਸ ਕਾਰਨ ਲੋਕਾਂ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਵੀ ਨਹੀਂ ਮਿਲ ਰਹੀ । ਬਿਜਲੀ, ਪਾਣੀ ਦੀ ਸਪਲਾਈ ਨਾ ਮਿਲਣ ਤੋਂ ਨਾਰਾਜ਼ ਲੋਕਾਂ ਨੇ ਅੱਜ ਪ੍ਰਸ਼ਾਸਨ ਦੇ ਖਿਲਾਫ ਚੱਕਾ ਜਾਮ ਕੀਤਾ । ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਸੰਜੀਵ ਸ਼ਰਮਾ ਨੇ ਕਿਹਾ ਕਿ ਧਾਰ ਬਲਾਕ ਦੇ ਲੋਕ ਭਾਰੀ ਪ੍ਰੇਸ਼ਾਨੀ ’ਚ ਹਨ । ਹਰੇਕ ਸਿਆਸੀ ਪਾਰਟੀ ਦੇ ਨੁਮਾਇੰਦਿਆਂ ਨੂੰ ਰਾਜਨੀਤੀ ਤੋਂ ਉੱਪਰ ਉਠ ਕੇ ਲੋਕਾਂ ਦੇ ਨਾਲ ਖੜ੍ਹੇ ਹੋਣਾ ਚਾਹੀਦਾ ਹੈ । ਬੜੀ ਮੰਦਭਾਗੀ ਗੱਲ ਹੈ ਕਿ ਪਿਛਲੇ ਪੰਜ ਦਿਨਾਂ ਧਾਰ ਬਲਾਕ ਦੇ ਪਿੰਡਾਂ ਦੇ ਲੋਕ ਬਿਨਾਂ ਬਿਜਲੀ ਪਾਣੀ ਤੋਂ ਪ੍ਰੇਸ਼ਾਨ ਹਨ ਤੇ ਸਿਆਸੀ ਪਾਰਟੀਆਂ ਦੇ ਆਗੂ ਗਹਿਰੀ ਨੀਂਦ ਸੁੱਤੇ ਪਏ ਹਨ। ਉਨ੍ਹਾਂ ਦੱਸਿਆ ਕਿ ਐਕਸੀਅਨ ਬਿਜਲੀ ਬੋਰਡ ਨੇ ਉਨ੍ਹਾਂ ਨੂੰ ਫੋਨ ’ਤੇ ਗੱਲ ਕਰਕੇ ਭਰੋਸਾ ਦਿੱਤਾ ਹੈ ਕਿ ਕੱਲ੍ਹ ਦੁਪਹਿਰ 12 ਵਜੇ ਤੱਕ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ । ਸੰਜੀਵ ਸ਼ਰਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਕੱਲ੍ਹ 12 ਵਜੇ ਦੁਪਹਿਰ ਤੱਕ ਬਿਜਲੀ-ਪਾਣੀ ਦੀ ਸਪਲਾਈ ਬਹਾਲ ਨਾ ਕੀਤੀ ਗਈ ਤਾਂ ਉਹ ਅਣਮਿੱਥੇ ਸਮੇਂ ਲਈ ਰਾਸ਼ਟਰੀ ਰਾਜ ਮਾਰਗ 154ਏ ’ਤੇ ਵਾਹਨਾਂ ਦਾ ਚੱਕਾ ਜਾਮ ਕਰਨਗੇ । ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ । ਇਸ ਮੌਕੇ ਵਿਰੋਧ ਪ੍ਰਦਰਸ਼ਨਕਾਰੀਆਂ ਸ਼ਾਂਤੀ ਭਰਮੌਰਿਆ, ਬਿੱਟੂ, ਰਘੂ ਸ਼ਰਮਾ, ਸ਼ੁਭਮ ਸ਼ਰਮਾ, ਮਨਜੀਤ ਸਿੰਘ, ਪਿੰਕਾ ਸੰਭਿਆਲ, ਊਸ਼ਾ ਦੇਵੀ, ਸੁਸ਼ਮਾ ਦੇਵੀ ਤੇ ਸੁਮੇਲਦੀਨ ਆਦਿ ਨੇ ਕਿਹਾ ਕਿ ਧਾਰ ਬਲਾਕ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਕਜੁੱਟ ਹੋ ਕੇ ਇਸ ਮੁਸ਼ਕਿਲ ਤੋਂ ਨਿਜਾਤ ਦਿਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।