ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਦਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ
ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਤੇ ਟੇਬਲ ਟੈਨਿਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। 10ਵੀਂ ਜਮਾਤ ਦੇ ਵਿਦਿਆਰਥੀ ਸ਼ਿਵਮੀਤ ਨੇ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਹੋਈ ਸੀ.
ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਤੇ ਟੇਬਲ ਟੈਨਿਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। 10ਵੀਂ ਜਮਾਤ ਦੇ ਵਿਦਿਆਰਥੀ ਸ਼ਿਵਮੀਤ ਨੇ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਹੋਈ ਸੀ. ਬੀ. ਐਸ. ਈ. ਅਥਲੈਟਿਕ ਚੈਂਪੀਅਨਸ਼ਿਪ ਦੇ ਜੈਵਲਿਨ ਥੋ ਮੁਕਾਬਲੇ ਵਿਚ ਤੀਜਾ ਸਥਾਨ ਹਾਸਿਲ ਕੀਤਾ। ਸ਼ਿਵਮੀਤ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਉਸ ਦੀ ਮਿਹਨਤ, ਲਗਨ ਤੇ ਦ੍ਰਿੜ੍ਹ ਇਰਾਦੇ ਨੂੰ ਦਰਸਾਇਆ। ਇਸ ਉਪਲੱਬਧੀ ਵਿਚ ਉਸ ਦੇ ਕੋਚ ਸ੍ਰੀ ਸ਼ਿਵਦਿਆਲ ਸਿੰਘ ਦੇ ਨਿਰੰਤਰ ਮਾਰਗ ਦਰਸ਼ਨ, ਸਿਖਲਾਈ ਤੇ ਹੌਸਲਾ ਅਫ਼ਜਾਈ ਦਾ ਮਹੱਤਵਪੂਰਨ ਯੋਗਦਾਨ ਰਿਹਾ। ਇਸੇ ਤਰ੍ਹਾਂ ਸਕੂਲ ਦੀ ਅੰਡਰ-14 ਬੋਇਜ਼ ਟੇਬਲ ਟੈਨਿਸ ਟੀਮ ਨੇ ਬਟਾਲਾ ਵਿਖੇ ਹੋਏ ਅੰਡਰ-14 ਟੇਬਲ ਟੈਨਿਸ ਟੂਰਨਾਮੈਂਟ (ਬਟਾਲਾ ਜ਼ੋਨ) ਵਿਚ ਪਹਿਲਾ ਸਥਾਨ ਹਾਸਿਲ ਕਰ ਕੇ ਬਟਾਲਾ ਜ਼ੋਨ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਜੇਤੂ ਟੀਮ ਵਿਚ ਕਲਾਸ 6 ਦੇ ਸਮਰੱਥ ਸਿੰਘ, ਲਕਸ਼ੈ ਮਹਾਜਨ ਤੇ ਰਿਸ਼ਾਨ ਮਰਵਾਹਾ ਸ਼ਾਮਿਲ ਸਨ। ਖਿਡਾਰੀਆਂ ਨੇ ਕੋਚ ਸ੍ਰੀ ਹਰਪਾਲ ਸਿੰਘ ਦੀ ਅਗਵਾਈ ਹੇਠ ਸ਼ਾਨਦਾਰ ਤਾਲਮੇਲ, ਆਤਮ-ਵਿਸ਼ਵਾਸ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਟੀਮ ਦੀ ਇਸ ਸਫਲਤਾ ਵਿਚ ਕੋਚ ਦੀ ਨਿਰੰਤਰ ਸਿਖਲਾਈ, ਮਿਹਨਤ ਤੇ ਮਾਰਗਦਰਸ਼ਨ ਦਾ ਮਹੱਤਵਪੂਰਨ ਯੋਗਦਾਨ ਰਿਹਾ। ਇਸ ਮੌਕੇ ਚੇਅਰਮੈਨ ਸ੍ਰੀ ਵਰੁਣ ਖੋਸਲਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚਾਂ ਨੂੰ ਦਿਲੋਂ ਵਧਾਈ ਦਿੱਤੀ। ਪ੍ਰਿੰਸੀਪਲ ਗੁਰਮੀਤ ਸਿੰਘ ਨੇ ਵੀ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਨਵੀਆਂ ਉਪਲੱਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਦੀ ਇਸ ਸਫਲਤਾ ’ਤੇ ਉਨ੍ਹਾਂ ਦੇ ਮਾਪਿਆਂ ਨੇ ਖੁਸ਼ੀ ਪ੍ਰਗਟ ਕੀਤੀ ਅਤੇ ਖੇਡਾਂ ਵਿਚ ਵਿਦਿਆਰਥੀਆਂ ਨੂੰ ਨਿਰੰਤਰ ਉਤਸ਼ਾਹ, ਮਾਰਗ ਦਰਸ਼ਨ ਤੇ ਮੌਕੇ ਪ੍ਰਦਾਨ ਕਰਨ ਲਈ ਸਕੂਲ ਦਾ ਧੰਨਵਾਦ ਕੀਤਾ।