09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸੀਨੀਅਰ ਸਿਟੀਜ਼ਨ ਵੈਲਫੇਅਰ ਫੋਰਮ ਨੇ ਵੱਖ-ਵੱਖ ਸਕੂਲਾਂ ਵਿਚ ਬੂਟੇ ਲਗਾਏ

ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ: ਵਲੋਂ ਪ੍ਰਧਾਨ ਸੱਤਪਾਲ ਸਿੰਘ ਸੇਵਾ ਮੁਕਤ ਖੇਤੀਬਾੜੀ ਵਿਕਾਸ ਅਫ਼ਸਰ (ਪੀ. ਏ.

Ad Position 21
No active advertisement
ਸਕੂਲਾਂ ਵਿਚ ਬੂਟੇ ਲਗਾਉਂਦੇ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਦੇ ਅਹੁਦੇਦਾਰ ਤੇ ਹੋਰ। ਅਜੀਤ ਤਸਵੀਰ 09-08-2026
ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ: ਵਲੋਂ ਪ੍ਰਧਾਨ ਸੱਤਪਾਲ ਸਿੰਘ ਸੇਵਾ ਮੁਕਤ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਏ.ਐਸ.-1) ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਕੂਲਾਂ ਵਿਚ ਬੂਟੇ ਲਗਾਏ ਗਏ। ਇਸ ਮੌਕੇ ਪ੍ਰਧਾਨ ਸ: ਸੱਤਪਾਲ ਸਿੰਘ ਨੇ ਦੱਸਿਆ ਕਿ ਇਸ ਸਾਲ ਵੀ ਫੋਰਮ ਦੇ ਮੈਂਬਰਾਂ ਵਲੋਂ ਵੱਖ-ਵੱਖ ਸਥਾਨਾਂ ’ਤੇ ਬੂਟੇ ਲਗਾਉਣ ਦਾ ਫੈਸਲਾ ਕੀਤਾ ਸੀ। ਇਸ ਦੇ ਚਲਦਿਆਂ ਫੋਰਮ ਦੇ ਮੈਂਬਰਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਕਰਪੁਰਾ, ਸਰਕਾਰੀ ਮਿਡਲ ਸਕੂਲ ਅਕਰਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਚੰਦਕੇ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਸਰਫ਼, ਸਰਕਾਰੀ ਮਿਡਲ ਸਕੂਲ ਕੋਟਲਾ ਸਰਫ਼, ਸਰਕਾਰੀ ਪ੍ਰਾਇਮਰੀ ਸਕੂਲ ਛਿੱਥ, ਸਰਕਾਰੀ ਪ੍ਰਾਇਮਰੀ ਸਕੂਲ ਅਰਬਨ ਅਸਟੇਟ ਅਤੇ ਗਰੀਨ ਸਿਟੀ ਕਾਲੋਨੀ ਬਟਾਲਾ ਵਿਖੇ ਲਗਪਗ 250 ਬੂਟੇ ਲਗਾਏ ਅਤੇ ਵਿਦਿਆਰਥੀਆਂ ਨੂੰ ਵੰਡੇ ਗਏ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਬੂਟਿਆਂ ਦੀ ਸੰਭਾਲ ਕਰਨ ਵਾਲੇ ਵਿਦਿਆਰਥੀਆਂ ਨੂੰ ਫੋਰਮ ਵਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਗੁਰਦਰਸ਼ਨ ਸਿੰਘ ਧਾਮੀ, ਪ੍ਰਿੰਸੀਪਲ ਨਾਨਕ ਸਿੰਘ, ਨਵਤੇਜਪਾਲ ਸਿੰਘ ਪਨੇਸਰ, ਕਸ਼ਮੀਰ ਸਿੰਘ ਛੀਨਾ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਕੁਲਵੰਤ ਸਿੰਘ ਸਟੇਟ ਐਵਾਰਡੀ, ਸਵਰਨ ਸਿੰਘ ਸਰੂਪਵਾਲੀ, ਕੁਲਵੰਤ ਸਿੰਘ ਬੇਦੀ, ਨਰਿੰਦਰ ਸਿੰਘ ਸੰਧੂ, ਅਜੈ ਮਹਾਜਨ, ਡਾ. ਗੁਰਵਿੰਦਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਂਗੜਾ ’ਚੋਂ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਹੋਏ ਅਗਲੀ ਖ਼ਬਰ ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਦਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24