ਗੁਰੂ ਨਾਨਕ ਕਾਲਜ ਬਟਾਲਾ ਵਿਖੇ ਕੁਇਜ਼ ਮੁਕਾਬਲੇ ਕਰਵਾਏ
ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ, ਬਟਾਲਾ ਵਲੋਂ ਅੰਤਰ-ਕਾਲਜ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ 5 ਟੀਮਾਂ ਨੇ ਭਾਗ ਲਿਆ। ਉਸ ਮੁਕਾਬਲੇ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਸੁਆਲ ਪੁੱਛੇ ਗਏ ਜਿਨ੍ਹਾਂ ਦਾ ਉੱਤਰ ਵਿਦਿਆਰਥੀਆਂ ਨੇ ਆਪਣੀ ਸੂਝ ਤੇ ਸਿਆਣਪ ਨਾਲ ਜਵਾਬ ਦਿੱਤੇ।
ਕ
ਕੁਇਜ਼ ਮੁਕਾਬਲੇ ਵਿਚ ਜੇਤੂ ਟੀਮਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ. ਚਰਨਜੀਤ ਸਿੰਘ ਅਤੇ ਕਾਲਜ ਸਟਾਫ਼। ਅਜੀਤ ਤਸਵੀਰ
09-08-2026
ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ, ਬਟਾਲਾ ਵਲੋਂ ਅੰਤਰ-ਕਾਲਜ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ 5 ਟੀਮਾਂ ਨੇ ਭਾਗ ਲਿਆ। ਉਸ ਮੁਕਾਬਲੇ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਸੁਆਲ ਪੁੱਛੇ ਗਏ ਜਿਨ੍ਹਾਂ ਦਾ ਉੱਤਰ ਵਿਦਿਆਰਥੀਆਂ ਨੇ ਆਪਣੀ ਸੂਝ ਤੇ ਸਿਆਣਪ ਨਾਲ ਜਵਾਬ ਦਿੱਤੇ। ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ, ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਚਰਨਜੀਤ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਹ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਨਵਤੇਜ ਕੌਰ ਅਤੇ ਕੋ-ਕੋਆਰਡੀਨੇਟਰ, ਪ੍ਰੋ. ਗੁਰਦੀਪ ਕੌਰ ਦੁਆਰਾ ਕਰਵਾਇਆ ਗਿਆ। ਇਸ ਸਮਾਗਮ ਵਿਚ ਜੱਜਾਂ ਦੀ ਭੂਮਿਕਾ ਡਾ. ਗੁਰਬੀਰ ਸਿੰਘ ਅਤੇ ਡਾ. ਮਨਦੀਪ ਕੌਰ ਦੁਆਰਾ ਨਿਭਾਈ ਗਈ। ਇਸ ਮੌਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੀਆਂ ਟੀਮਾਂ ਨੂੰ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ . ਅੰਮ੍ਰਿਤਪਾਲ ਸਿੰਘ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਨਰਿੰਦਰ ਕੌਰ, ਪ੍ਰੋ. ਕਿਰਨਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਗੁਰਸ਼ਰਨ ਕੌਰ, ਪ੍ਰੋ. ਦਵਿੰਦਰ ਕੌਰ ਤੋਂ ਇਲਾਵਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।