09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਏ.ਆਈ. ਪਾਵਰਡ 3 ਡੀ ਰੋਬੋਲੈਂਸ ਤਕਨੀਕ ਨਾਲ ਮਰੀਜ਼ ਦੇ ਦੋਵੇਂ ਗੋਡੇ ਬਦਲੇ-ਡਾ. ਰਣਜੀਤ ਸਿੰਘ

ਅੰਮ੍ਰਿਤਸਰ, 8 ਅਗਸਤ (ਰੇਸ਼ਮ ਸਿੰਘ)- ਜ਼ੀਰੋ ਐਰਰ ਤਕਨੀਕ ਨਾਲ ਗੋਡੇ ਬਦਲਣ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਨੇ ਅੰਮ੍ਰਿਤਸਰ ਵਿਚ ਏ.

Ad Position 21
No active advertisement
ਏ.ਆਈ. 3 ਡੀ ਤਕਨੀਕ ਨਾਲ ਗੋਡੇ ਬਦਲੇ ਜਾਣ ਉਪਰੰਤ ਮਰੀਜ਼ ਦਰਸ਼ਨ ਸਿੰਘ ਨਾਲ ਖੜੇ ਡਾ. ਰਣਜੀਤ ਸਿੰਘ। ਤਸਵੀਰ : ਹਰਜੀਤ ਸਿੰਘ 09-08-2026
ਅੰਮ੍ਰਿਤਸਰ, 8 ਅਗਸਤ (ਰੇਸ਼ਮ ਸਿੰਘ)- ਜ਼ੀਰੋ ਐਰਰ ਤਕਨੀਕ ਨਾਲ ਗੋਡੇ ਬਦਲਣ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਨੇ ਅੰਮ੍ਰਿਤਸਰ ਵਿਚ ਏ.ਆਈ. ਪਾਵਰਡ 3 ਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲ ਸਰਜਰੀ ਕਰਕੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ । ਡਾ. ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ 3-ਡੀ ਰੋਬੋਲੈਂਸ ਤਕਨੀਕ ਨਾਲ 75 ਸਾਲਾ ਉਮਰ ਦੇ ਬਜ਼ੁਰਗ ਦਰਸ਼ਨ ਸਿੰਘ ਵਾਸੀ ਮੋਗਾ ਦੇ ਦੋਵੇਂ ਗੋਡੇ ਸਫਲਤਾ ਪੂਰਵਕ ਬਦਲੇ ਹਨ । ਡਾ: ਰਣਜੀਤ ਸਿੰਘ ਨੇ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ, ਜਿਸ ਵਿਚ ਅਪਰੇਸ਼ਨ ਦੌਰਾਨ ਮਰੀਜ਼ ਦੀ ਲੱਤ ਵਿਚ ਚਾਰ ਵੱਡੇ ਕਿਲ ਹੱਡੀ ਵਿਚ ਡ੍ਰਿਲ ਕਰਕੇ ਲਗਾਏ ਜਾਂਦੇ ਸਨ । ਇਸ ਤੋਂ ਬਾਅਦ ਸਰਜਰੀ ਦੀ ਲੰਬੀ ਪ੍ਰਕਿਰਿਆ ਸ਼ੁਰੂ ਹੁੰਦੀ ਸੀ, ਜਿਸ ਵਿਚ ਲਗਭਗ ਤਿੰਨ ਤੋਂ ਚਾਰ ਘੰਟੇ ਲੱਗਦੇ ਸਨ । ਇਸ ਨਾਲ ਲੰਬੇ ਕੱਟ ਕਾਰਨ ਵੱਧ ਖੂਨ ਵਹਿਣ ਦੀ ਸੰਭਾਵਨਾ ਵੀ ਰਹਿੰਦੀ ਸੀ । ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ । ਡਾ. ਸਿੰਘ ਨੇ ਕਿਹਾ ਕਿ ਇਨ੍ਹਾਂ ਹੀ ਖ਼ਤਰਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਰੋਬੋਲੈਂਸ 3-ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਜੋੜ ਬਦਲੀ ਬਿਨਾਂ ਕਿਸੇ ਖ਼ਤਰੇ ਦੇ ਕੀਤੀ ਜਾਂਦੀ ਹੈ। ਇਹ ਅਪਰੇਸ਼ਨ ਇਥੇ ਨਈਅਰ ਹਸਪਤਾਲ ਵਿਖੇ ਕੀਤਾ ਗਿਆ ਹੈ। ਮਰੀਜ਼ ਦਰਸ਼ਨ ਸਿੰਘ ਨੇ ਦੱਸਿਆ ਕਿ ਉਸਨੇ ਆਪਣੇ ਗੋਡਿਆਂ ਦੀ ਕਾਫੀ ਡਾਕਟਰਾਂ ਕੋਲੋ ਜਾਂਚ ਕਰਵਾਈ ਸੀ ਪਰ ਵਡੇਰੀ ਉਮਰ ਕਾਰਨ ਕੋਈ ਵੀ ਡਾਕਟਰ ਅਪਰੇਸ਼ਨ ਲਈ ਤਿਆਰ ਨਹੀਂ ਸੀ ਜਦੋਂ ਕਿ ਡਾ: ਰਣਜੀਤ ਸਿੰਘ ਵਲੋਂ ਕੀਤਾ ਅਪਰੇਸ਼ਨ ਸਫਲਤਾਪੂਰਕ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਗੁਰਦਾਸਪੁਰ ਵਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੇਵਾ ਦਿਵਸ ਵਜੋਂ ਮਨਾ... ਅਗਲੀ ਖ਼ਬਰ ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24