10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਡਾ. ਐਮ. ਆਰ. ਐਸ. ਭੱਲਾ ਸਕੂਲ ਦਾ 77ਵੀਆਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 77ਵੀਆਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿਚ ਡਾ. ਐਮ.

Ad Position 21
No active advertisement
ਅਜੀਤ ਡੈਸਕ 09-08-2026
ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 77ਵੀਆਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿਚ ਡਾ. ਐਮ. ਆਰ. ਐਸ. ਭੱਲਾ ਡੀ. ਏ. ਵੀ. ਸਕੂਲ ਕਿਲਾ ਮੰਡੀ ਬਟਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰ. ਸ੍ਰੀਮਤੀ ਰਿਚਾ ਮਹਾਜਨ ਨੇ ਦੱਸਿਆ ਕਿ ਵਿਦਿਆਰਥੀ ਦੀਕਸ਼ਾ, ਹਰਸ਼ਿਕਾ, ਅਹਾ ਨਿਕਾ, ਜੈਸਿਕਾ, ਪਲਕ, ਅਰੁਣ, ਦੀਕਸ਼ਾ, ਰੁਦਰ ਸ਼ਰਮਾ ਨੇ ਸੋਨੇ ਤਗਮਾ, ਜਸਪ੍ਰੀਤ ਨੇ ਚਾਂਦੀ ਦਾ ਤਗਮਾ ਅਤੇ ਰੁਦ੍ਰਾਂਸ਼ੀ, ਚੰਚਲ, ਮਹਿਕ ਤੇ ਡੋਲਸੀ ਨੇ ਕਾਂਸੇ ਦੇ ਤਗਮਾ ਜਿੱਤੇ। ਪ੍ਰਿੰਸੀਪਲ ਸ੍ਰੀਮਤੀ ਰਿਚਾ ਮਹਾਜਨ ਨੇ ਸਾਰੇ ਤਗਮਾ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਤੇ ਅਨੁਸ਼ਾਸਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਲੇ ਕੋਚ ਸ਼ਿਵਮ ਤਿਵਾੜੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਅਣਥੱਕ ਮਿਹਨਤ ਤੇ ਮਾਰਗਦਰਸ਼ਨ ਸਦਕਾ ਇਹ ਸ਼ਾਨਦਾਰ ਪ੍ਰਾਪਤੀ ਸੰਭਵ ਹੋਈ।
Ad Position 22
No active advertisement
ਪਿਛਲੀ ਖ਼ਬਰ ਡਿਪੂ ਹੋਲਡਰਾਂ ਨੂੰ ਬਕਾਇਆ ਕਮਿਸ਼ਨ ਜਲਦ ਦਿਵਾਉਣ ਦਾ ਗੁਰਇਕਬਾਲ ਸਿੰਘ ਮਾਹਲ ਨੇ ਭਰੋਸਾ ਦੁਆਇਆ ਅਗਲੀ ਖ਼ਬਰ ਮੰਡਲ ਪ੍ਰਧਾਨ ਰਣਵੀਰ ਸਿੰਘ ਭਾਨੂੰ ਨੂੰ ਅਹੁਦੇ ਤੋਂ ਹਟਾਉਣ ਵਿਰੁੱਧ ਰੋਸ ਵਜੋਂ ਭਾਜਪਾ ਆਗੂਆਂ ਦੀ ਮੀਟਿੰਗ
Ad Position 24