ਸਿਵਲ ਹਸਪਤਾਲ ਦੇ ਪਖਾਨਿਆਂ ਤੋਂ ਪਾਈਪਾਂ, ਟੂਟੀਆਂ ਅਤੇ ਕੀਮਤੀ ਸਾਮਾਨ ਚੋਰੀ
ਪਠਾਨਕੋਟ, 8 ਅਗਸਤ (ਸੁਮਿਤ)-ਸਿਵਲ ਹਸਪਤਾਲ ਪਠਾਨਕੋਟ ਵਿਖੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਹਸਪਤਾਲ ਦੇ ਪਖਾਨਿਆਂ ਵਿਚ ਲੱਗੀਆਂ ਪਾਈਪਾਂ, ਟੂਟੀਆਂ ਅਤੇ ਹੋਰ ਕੀਮਤੀ ਸਾਮਾਨ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ।
ਪਠਾਨਕੋਟ, 8 ਅਗਸਤ (ਸੁਮਿਤ)-ਸਿਵਲ ਹਸਪਤਾਲ ਪਠਾਨਕੋਟ ਵਿਖੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਹਸਪਤਾਲ ਦੇ ਪਖਾਨਿਆਂ ਵਿਚ ਲੱਗੀਆਂ ਪਾਈਪਾਂ, ਟੂਟੀਆਂ ਅਤੇ ਹੋਰ ਕੀਮਤੀ ਸਾਮਾਨ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ। ਘਟਨਾ ਦਾ ਪਤਾ ਹਸਪਤਾਲ ਪ੍ਰਬੰਧਨ ਨੂੰ ਲੱਗਣ ਤੋਂ ਬਾਅਦ ਇਸ ਦੀ ਸੂਚਨਾ ਹਸਪਤਾਲ ਕੰਪਲੈਕਸ ਵਿਚ ਸਥਿਤ ਪੁਲਿਸ ਚੌਕੀ ਨੂੰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ: ਸੁਨੀਲ ਚੰਦ ਨੇ ਦੱਸਿਆ ਕਿ ਹਸਪਤਾਲ ਦੇ ਪਖਾਨਿਆਂ ਤੋਂ ਪਾਈਪਾਂ, ਟੂਟੀਆਂ ਅਤੇ ਹੋਰ ਸਾਮਾਨ ਚੋਰੀ ਹੋਇਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ਪ੍ਰਬੰਧਨ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।