09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਚੱਕੀ ਦਰਿਆ ਦੇ ਕਟਾਅ ਦੀ ਸਮੱਸਿਆ ਨੂੰ ਲੈ ਕੇ ਰੋਹਿਤ ਸਿਆਲ ਵਲੋਂ ਉਦਾਸੀਨ ਆਸ਼ਰਮ ਦਾ ਦੌਰਾ

ਪਠਾਨਕੋਟ, 8 ਅਗਸਤ (ਸੰਧੂ)-ਚੱਕੀ ਦਰਿਆ ਵਿਚ ਤੇਜ਼ ਪਾਣੀ ਦੇ ਵਹਾਅ ਕਾਰਨ ਲਗਾਤਾਰ ਹੋ ਰਹੇ ਜ਼ਮੀਨੀ ਕਟਾਅ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਵਲੋਂ ਉਦਾਸੀਨ ਆਸ਼ਰਮ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਕ੍ਰਿਸ਼ਨ ਮਿਸ਼ਨ ਟਰੱਸਟ ਦੇ ਮੈਂਬਰਾਂ ਅਤੇ ਆਸ਼ਰਮ ਦੀ ਸਮੁੱਚੀ ਕਮੇਟੀ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਆਪ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਸਵਾਮੀ ਸ਼ਰਨਾਨੰਦ ਅਤੇ ਟਰੱਸਟ ਦੇ ਮੈਂਬਰਾਂ ਨੂੰ ਮਿਲਦੇ ਹੋਏ । ਤਸਵੀਰ ਸੰਧੂ 09-08-2026
ਪਠਾਨਕੋਟ, 8 ਅਗਸਤ (ਸੰਧੂ)-ਚੱਕੀ ਦਰਿਆ ਵਿਚ ਤੇਜ਼ ਪਾਣੀ ਦੇ ਵਹਾਅ ਕਾਰਨ ਲਗਾਤਾਰ ਹੋ ਰਹੇ ਜ਼ਮੀਨੀ ਕਟਾਅ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਵਲੋਂ ਉਦਾਸੀਨ ਆਸ਼ਰਮ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਕ੍ਰਿਸ਼ਨ ਮਿਸ਼ਨ ਟਰੱਸਟ ਦੇ ਮੈਂਬਰਾਂ ਅਤੇ ਆਸ਼ਰਮ ਦੀ ਸਮੁੱਚੀ ਕਮੇਟੀ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪੂਜਨੀਕ ਸਵਾਮੀ ਸ਼ਰਨਾਨੰਦ ਮਹਾਰਾਜ ਵਲੋਂ ਰੋਹਿਤ ਸਿਆਲ ਨੂੰ ਸਿਰੋਪਾ ਭੇਟ ਕਰਕੇ ਆਸ਼ੀਰਵਾਦ ਦਿੱਤਾ ਗਿਆ। ਸਵਾਮੀ ਸ਼ਰਨਾਨੰਦ ਮਹਾਰਾਜ ਅਤੇ ਟਰੱਸਟ ਦੇ ਮੈਂਬਰਾਂ ਨੇ ਰੋਹਿਤ ਸਿਆਲ ਨੂੰ ਚੱਕੀ ਦਰਿਆ ਦੇ ਕਟਾਅ ਕਾਰਨ ਪੈਦਾ ਹੋ ਰਹੇ ਖ਼ਤਰੇ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਚੱਕੀ ਦਰਿਆ ਵਿਚ ਪਾਣੀ ਦਾ ਪੱਧਰ ਤੇ ਵਹਾਅ ਕਾਫ਼ੀ ਤੇਜ਼ ਹੋ ਜਾਂਦਾ ਹੈ, ਜਿਸ ਕਾਰਨ ਦਰਿਆ ਦੇ ਆਲੇ-ਦੁਆਲੇ ਦੀ ਜ਼ਮੀਨ ਅਤੇ ਵਸੋਂ ਲਈ ਕਟਾਅ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਸਥਾਈ ਹੱਲ ਲਈ ਸਰਕਾਰ ਤੇ ਪ੍ਰਸ਼ਾਸਨ ਵਲੋਂ ਤੁਰੰਤ ਠੋਸ ਕਦਮ ਚੁੱਕੇ ਜਾਣ ਦੀ ਲੋੜ ਹੈ।ਇਸ ਗੰਭੀਰ ਮਾਮਲੇ ਨੂੰ ਧਿਆਨ ਨਾਲ ਸੁਣਦਿਆਂ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਸਵਾਮੀ ਸ਼ਰਨਾਨੰਦ ਮਹਾਰਾਜ ਅਤੇ ਟਰੱਸਟ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਤੇ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਚੱਕੀ ਦਰਿਆ ਦੇ ਕਟਾਅ ਨੂੰ ਰੋਕਣ ਅਤੇ ਇਲਾਕੇ ਨੂੰ ਸੁਰੱਖਿਅਤ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਪੱਧਰ ’ਤੇ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਾਰਵਾਈ ਜਲਦ ਅਮਲ ਵਿਚ ਲਿਆਂਦੀ ਜਾਵੇਗੀ।ਇਸ ਮੌਕੇ ਵਿਜੈ ਪਾਸੀ, ਡਾ: ਅੱਤਰੀ, ਰਾਕੇਸ਼ ਖੰਨਾ ਸਮੇਤ ਕ੍ਰਿਸ਼ਨ ਮਿਸ਼ਨ ਟਰੱਸਟ ਅਤੇ ਆਸ਼ਰਮ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਸ.ਪੀ.ਸੀ.ਐਲ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭੇਤਭਰੀ ਹਾਲਤ ’ਚ ਨੌਜਵਾਨ ਲਾਪਤਾ
Ad Position 24