ਹਲਕਾ ਭੋਆ ਦੇ ਪਿੰਡਾਂ ’ਚ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ-ਪ੍ਰਸ਼ਾਸਨ ਬੇਖਬਰ
* ਲੋਕਾਂ ਦਾ ਕਹਿਣਾ ਸਰਕਾਰ ‘ਆਪ’ ਕਰਵਾ ਰਹੀ ਨਾਜਾਇਜ਼ ਮਾਈਨਿੰਗ
ਤਾਰਾਗੜ੍ਹ, 8 ਅਗਸਤ (ਸੋਹਨ ਲਾਲ)-ਹਲਕਾ ਭੋਆ ਦੇ ਪਿੰਡਾਂ ’ਚ ਨਾਜਾਇਜ਼ ਮਾਈਨਿੰਗ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਇਸ ਵੱਲ ਕੋਈ ਧਿਆਨ ਨਹੀਂ ਦਿੰਦਾ ਹੈ।
ਤਾਰਾਗੜ੍ਹ, 8 ਅਗਸਤ (ਸੋਹਨ ਲਾਲ)-ਹਲਕਾ ਭੋਆ ਦੇ ਪਿੰਡਾਂ ’ਚ ਨਾਜਾਇਜ਼ ਮਾਈਨਿੰਗ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਇਸ ਵੱਲ ਕੋਈ ਧਿਆਨ ਨਹੀਂ ਦਿੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਨਾਜਾਇਜ਼ ਮਾਈਨਿੰਗ ਸਰਕਾਰ ਆਪ ਕਰਵਾ ਰਹੀ ਹੈ। ਇਸ ਲਈ ਇਨ੍ਹਾਂ ਪਿੰਡਾਂ ਵਿਚ ਮਾਈਨਿੰਗ ਹੋ ਰਹੀ ਹੈ। ਦੱਸ ਦੇਈਏ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ’ਚ ਕਿਹਾ ਸੀ ਕਿ ਪੰਜਾਬ ਵਿਚ ਨਾਜ਼ਾਇਜ਼ ਮਾਈਨਿੰਗ ਬਹੁਤ ਹੋ ਰਹੀ ਹੈ। ਇਸ ਲਈ ਇਕ ਕਮੇਟੀ ਬਣਾਈ ਜਾਵੇ, ਪਰ ਉਨ੍ਹਾਂ ਦੀ ਗੱਲ ’ਤੇ ਸਰਕਾਰ ਨੇ ਕੋਈ ਗੌਰ ਨਹੀਂ ਕੀਤਾ ਸੀ, ਕਿਉਂਕਿ ਪੰਜਾਬ ’ਚ ਸਭ ਤੋਂ ਵੱਧ ਨਾਜ਼ਾਇਜ਼ ਮਾਈਨਿੰਗ ਹਲਕਾ ਭੋਆ ਦੇ ਪਿੰਡਾਂ ’ਚ ਹੁੰਦੀ ਹੈ। ਦੱਸ ਦੇਈਏ ਕਿ ਹਲਕੇ ਭੋਆ ਦੇ ਕਈ ਕਰੈਸ਼ਰਾਂ ’ਤੇ ਈ.ਡੀ ਨੇ ਛਾਪੇਮਾਰੀ ਕੀਤੀ ਸੀ, ਪਰ ਫਿਰ ਵੀ ਨਾਜ਼ਾਇਜ਼ ਮਾਈਨਿੰਗ ਨਹੀਂ ਰੁਕੀ । ਲੋਕਾਂ ਦਾ ਕਹਿਣਾ ਹੈ ਕਿ ਜਦ-ਜਦ ਸਰਕਾਰ ਦਾ ਸਮਾਂ ਨੇੜੇ ਆ ਰਿਹਾ ਹੈ, ਨਾਜਾਇਜ਼ ਮਾਈਨਿੰਗ ਦਿਨੋਂ-ਦਿਨ ਵੱਧਦੀ ਜਾ ਰਹੀ ਹੈ, ਕਿਉਂਕਿ ਸਰਕਾਰ ਨੇ ਇਸੇ ਪੈਸੇ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲੜਨੀਆਂ ਹਨ। ਇਨ੍ਹਾਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਰੋਕਣ ਵਾਲਾ ਕੋਈ ਨਹੀਂ ਹੈ। ਇਲਾਕਾ ਵਾਸੀਆਂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਇਸ ਹਲਕੇ ਅੰਦਰ ਨਜਾਇਜ਼ ਮਾਈਨਿੰਗ ਬੰਦ ਕਰਵਾਈ ਜਾਵੇ।