ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਰਵਾਇਤੀ ਰੰਗਾਂ ਨਾਲ ਮਨਾਇਆ
ਜੌੜਾ ਛੱਤਰਾਂ, 9 ਅਗਸਤ (ਪਰਮਜੀਤ ਸਿੰਘ ਘੁੰਮਣ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਵਿਸ਼ੇਸ਼ ਖਿੱਚ ਸਕੂਲ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਉਤਸ਼ਾਹ ਪੂਰਵਕ ਸ਼ਮੂਲੀਅਤ ਰਹੀ।
ਜੌੜਾ ਛੱਤਰਾਂ, 9 ਅਗਸਤ (ਪਰਮਜੀਤ ਸਿੰਘ ਘੁੰਮਣ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਵਿਸ਼ੇਸ਼ ਖਿੱਚ ਸਕੂਲ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਉਤਸ਼ਾਹ ਪੂਰਵਕ ਸ਼ਮੂਲੀਅਤ ਰਹੀ। ਸਕੂਲ ਕੈਂਪਸ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਸੱਜਿਆ ਨਜ਼ਰ ਆਇਆ। ਰਵਾਇਤੀ ਪੰਜਾਬੀ ਪਹਿਰਾਵੇ, ਲੋਕ-ਗੀਤ, ਗਿੱਧਾ, ਨਾਚ ਅਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਨੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ। ਮਾਵਾਂ ਨੇ ਵੀ ਵੱਖ-ਵੱਖ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਤੀਆਂ ਦੀਆਂ ਖੁਸ਼ੀਆਂ ਨੂੰ ਹੋਰ ਦੁੱਗਣਾ ਕਰ ਦਿੱਤਾ। ਸਕੂਲ ਪ੍ਰਬੰਧਨ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਅਕਾਦਮਿਕ ਵਿਕਾਸ ਹੀ ਨਹੀਂ, ਸਗੋਂ ਬੱਚਿਆਂ ਨੂੰ ਆਪਣੀਆਂ ਜੜ੍ਹਾਂ, ਵਿਰਸੇ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਵਿਚ ਪੰਜਾਬੀ ਸੱਭਿਆਚਾਰ ਪ੍ਰਤੀ ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ। ਮਾਵਾਂ ਨੇ ਸਕੂਲ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮਾਗਮ ਦਾ ਭਰਪੂਰ ਆਨੰਦ ਮਾਣਿਆ। ਤੀਆਂ ਦਾ ਇਹ ਸਮਾਗਮ ਪੰਜਾਬੀਅਤ, ਸਾਂਝ ਅਤੇ ਖੁਸ਼ੀਆਂ ਦੀਆਂ ਯਾਦਾਂ ਛੱਡਦਾ ਹੋਇਆ ਯਾਦਗਾਰ ਹੋ ਨਿੱਬੜਿਆ।