09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਫ਼ਤਹਿਗੜ੍ਹ ਚੂੜੀਆਂ ਸ਼ਹਿਰ ’ਚ ਸਫ਼ਾਈ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਪ੍ਰਧਾਨ ਲਾਲੀ ਕਿਹਾ, ਨਾਗਰਿਕਾਂ ਨੂੰ ਮੁਸ਼ਕਿਲ ਆਉਣ ’ਤੇ ਸਿੱਧਾ ਸੰਪਰਕ ਕਰਨ

ਫ਼ਤਹਿਗੜ੍ਹ ਚੂੜੀਆਂ, 9 ਅਗਸਤ (ਐਮ. ਐਸ.

Ad Position 21
No active advertisement
ਪ੍ਰਧਾਨ ਕੁਲਵਿੰਦਰ ਸਿੰਘ ਲਾਲੀ 10-08-2026
ਫ਼ਤਹਿਗੜ੍ਹ ਚੂੜੀਆਂ, 9 ਅਗਸਤ (ਐਮ.ਐਸ. ਫੁੱਲ)-ਫਤਹਿਗੜ੍ਹ ਚੂੜੀਆਂ ਸ਼ਹਿਰ ਦੇ ਨਗਰ ਕੌਂਸਲ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੇ ਐਲਾਨ ਕੀਤਾ ਹੈ ਕਿ ਸ਼ਹਿਰ ’ਚ ਸਫ਼ਾਈ ਵਿਵਸਥਾ ਨੂੰ ਪੂਰੀ ਤਰ੍ਹਾਂ ਦਰੁਸਤ ਰੱਖਿਆ ਜਾਵੇਗਾ ਤੇ ਲੋਕਾਂ ਨੂੰ ਸਫਾਈ ਦੇ ਮਾਮਲੇ ਵਿਚ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਸਫਾਈ ਸੇਵਕਾਂ ਦੀਆਂ ਮੰਗਾਂ ਪ੍ਰਸ਼ਾਸਨ ਤੇ ਅਧਿਕਾਰੀਆਂ ਵਲੋਂ ਪੂਰੀਆਂ ਕੀਤੇ ਜਾਣ ਤੋਂ ਬਾਅਦ ਸ਼ਹਿਰ ਵਿਚ ਸਫਾਈ ਦਾ ਕੰਮ ਸੁਚਾਰੂ ਰੂਪ ਵਿਚ ਮੁੜ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਕੂੜੇ ਦੇ ਵੱਡੇ ਢੇਰਾਂ ਦੀ ਸਮੱਸਿਆ ਦੇ ਜਲਦੀ ਹੱਲ ਲਈ ਵਿਸ਼ੇਸ਼ ਤੌਰ ’ਤੇ ਟਰਾਲੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ। ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸ਼ਹਿਰ ’ਚ ਕਿਸੇ ਵੀ ਵਿਅਕਤੀ ਨੂੰ ਸਫਾਈ ਜਾਂ ਕੂੜੇ ਚੁੱਕਣ ਦੇ ਸੰਬੰਧ ਵਿਚ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਸੰਕੋਚ ਦੇ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਗੱਲ ਕਰ ਸਕਦੇ ਹਨ ਤਾਂ ਜੋ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਇਸ ਮੌਕੇ ਕੌਸਲਰ ਹਰਜੋਤ ਸਿੰਘ ਦਿਓ, ਕੌਸਲਰ ਦਵਿੰਦਰ ਸਿੰਘ ਮੱਘਾ, ਅਮਨ ਲੈਬ, ਰਾਜਕਰਨ ਸਿੰਘ ਸੋਹਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਉਣੀ ਮੱਕੀ ਤੇ ਝੋਨੇ ਦੀ ਸਿੱਧੀ ਬਿਜਾਈ ਤੇ ਵਿੱਤੀ ਸਹਾਇਤਾ ਲੈਣ ਲਈ ਫਸਲਾਂ ਦੀ ਵੈਰੀਫਿਕੇਸ਼ਨ ਲਾਜ਼ਮੀ-ਡਾ: ਚੀਮਾ ਅਗਲੀ ਖ਼ਬਰ ਗੁਰਦੁਆਰਾ ਸਤਿਕਰਤਾਰੀਆਂ ਦੇ ਨਵੇਂ ਦਰਬਾਰ ਦੀ ਉਸਾਰੀ ਲਈ ਸੇਵਾ ਦਾ ਟੱਪ ਅੱਜ- ਜਥੇਦਾਰ ਗੋਰਾ
Ad Position 24