09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਾਉਣੀ ਮੱਕੀ ਤੇ ਝੋਨੇ ਦੀ ਸਿੱਧੀ ਬਿਜਾਈ ਤੇ ਵਿੱਤੀ ਸਹਾਇਤਾ ਲੈਣ ਲਈ ਫਸਲਾਂ ਦੀ ਵੈਰੀਫਿਕੇਸ਼ਨ ਲਾਜ਼ਮੀ-ਡਾ: ਚੀਮਾ

ਗੁਰਦਾਸਪੁਰ, 9 ਅਗਸਤ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਜਗ੍ਹਾ ਸਾਉਣੀ ਮੱਕੀ ਦੀ ਬਿਜਾਈ ਕਰਨ ਵਾਲੇ ਯੋਗ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 7000 ਰੁਪਏ ਪ੍ਰਤੀ ਏਕੜ ਤੇ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ.

Ad Position 21
No active advertisement
ਮੁੱਖ ਖੇਤੀਬਾੜੀ ਅਫਸਰ ਸ਼ਾਹਬਾਜ਼ ਸਿੰਘ ਚੀਮਾ ਜਾਣਕਾਰੀ ਦਿੰਦੇ ਹੋਏ। ਤਸਵੀਰ: ਵਿਸ਼ਾਲ ਮੁੰਨਾ 10-08-2026
ਗੁਰਦਾਸਪੁਰ, 9 ਅਗਸਤ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਜਗ੍ਹਾ ਸਾਉਣੀ ਮੱਕੀ ਦੀ ਬਿਜਾਈ ਕਰਨ ਵਾਲੇ ਯੋਗ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 7000 ਰੁਪਏ ਪ੍ਰਤੀ ਏਕੜ ਤੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ ਯੋਗ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਲਈ ਫਸਲਾਂ ਦੀ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜ੍ਹੀ ਅਫ਼ਸਰ ਡਾ: ਸ਼ਹਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਨੇ ਇਸ ਸੀਜ਼ਨ ਦੌਰਾਨ ਸਾਉਣੀ ਮੱਕੀ ਦੀ ਬਿਜਾਈ ਕੀਤੀ ਹੈ, ਉਹ 10 ਅਗਸਤ ਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 15 ਅਗਸਤ ਤੋਂ ਪਹਿਲਾਂ-ਪਹਿਲਾਂ ਆਪਣੀ ਫਸਲ ਦੀ ਵੈਰੀਫਿਕੇਸ਼ਨ ਲਾਜ਼ਮੀ ਤੌਰ ’ਤੇ ਕਰਵਾ ਲੈਣ ਤਾਂ ਜੋ ਵਿੱਤੀ ਸਹਾਇਤਾ ਬਿਨਾਂ ਕਿਸੇ ਦੇਰੀ ਤੋਂ ਪ੍ਰਾਪਤ ਕੀਤੀ ਜਾ ਸਕੇ । ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਹ ਵੈਰੀਫਿਕੇਸ਼ਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ । ਕਿਸਾਨ ਵੀਰ ਆਖਰੀ ਮਿਤੀ ਦੀ ਉਡੀਕ ਕਰਨ ਦੀ ਬਜਾਏ ਤੁਰੰਤ ਆਪਣੇ ਸਬੰਧਿਤ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉਪ ਨਿਰੀਖਕ ਜਾਂ ਵਿਭਾਗ ਦੇ ਹੋਰ ਕਰਮਚਾਰੀਆਂ ਨਾਲ ਸੰਪਰਕ ਕਰਕੇ ਆਪਣੀ ਫਸਲ ਦੀ ਪੜਤਾਲ ਮੁਕੰਮਲ ਕਰਵਾਉਣ । ਉਨ੍ਹਾਂ ਕਿਹਾ ਕਿ ਸਮੇਂ ਸਿਰ ਵੈਰੀਫਿਕੇਸ਼ਨ ਮੁਕੰਮਲ ਹੋਣ ਉਪਰੰਤ ਹੀ ਇਹ ਵਿੱਤੀ ਸਹਾਇਤਾ ਰਾਸ਼ੀ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ, ਜਦਕਿ ਨਿਰਧਾਰਿਤ ਸਮੇਂ ਅੰਦਰ ਵੈਰੀਫਿਕੇਸ਼ਨ ਨਾ ਕਰਵਾਉਣ ਦੀ ਸੂਰਤ ਵਿਚ ਕਿਸਾਨ ਇਸ ਯੋਜਨਾ ਦੇ ਲਾਭ ਤੋਂ ਵਾਂਝੇ ਰਹਿ ਸਕਦੇ ਹਨ। ਡਾ: ਚੀਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਸਾਉਣੀ ਦੀ ਮੱਕੀ ਅਤੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਫਸਲ ਦੀ ਵੈਰੀਫਿਕੇਸ਼ਨ ਕਰਵਾ ਲਈ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਰਾਜਬੀਰ ਕੌਰ ਕਲਸੀ ਵਲੋਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ‘ਤੀਆਂ ਦਾ ਤਿਉਹਾਰ’ ਅਗਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਸ਼ਹਿਰ ’ਚ ਸਫ਼ਾਈ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਪ੍ਰਧਾਨ ਲਾਲੀ ਕਿਹਾ, ਨਾਗਰਿਕਾਂ ਨੂੰ ਮ...
Ad Position 24