ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਇੰਟਰ-ਸਕੂਲ ਵਾਲੀਬਾਲ ਖੇਡ ਮੁਕਾਬਲਿਆਂ ’ਚੋਂ ਦੂਸਰਾ ਸਥਾਨ ਹਾਸਲ ਕੀਤਾ
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ-ਗੁਰਦਾਸਪੁਰ ਦੇ ਖਿਡਾਰੀਆਂ ਨੇ 76ਵੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਇੰਟਰ-ਸਕੂਲ ਜ਼ੋਨਲ ਵਾਲੀਬਾਲ ਖੇਡ ਮੁਕਾਬਲਿਆਂ ਦੌਰਾਨ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਇਸ ਸਬੰਧੀ ਖੁਸ਼ੀ ਜਾਹਿਰ ਕਰਦਿਆਂ ਸਕੂਲ ਪ੍ਰਿੰਸੀਪਲ ਐੱਸ.
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ-ਗੁਰਦਾਸਪੁਰ ਦੇ ਖਿਡਾਰੀਆਂ ਨੇ 76ਵੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਇੰਟਰ-ਸਕੂਲ ਜ਼ੋਨਲ ਵਾਲੀਬਾਲ ਖੇਡ ਮੁਕਾਬਲਿਆਂ ਦੌਰਾਨ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਇਸ ਸਬੰਧੀ ਖੁਸ਼ੀ ਜਾਹਿਰ ਕਰਦਿਆਂ ਸਕੂਲ ਪ੍ਰਿੰਸੀਪਲ ਐੱਸ.ਬੀ.ਨਾਯਰ ਨੇ ਦੱਸਿਆ ਕਿ ਸਾਡੇ ਸਕੂਲ ਦੀ ਅੰਡਰ-14 ਦੀ ਟੀਮ ’ਚ ਕੈਪਟਨ ਪੁਲਕਿਤ ਦੀ ਯੋਗ ਅਗਵਾਈ ਹੇਠ ਕੁੱਲ 12 ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਮਿਹਨਤ ਤੇ ਖੇਡਾਂ ਪ੍ਰਤੀ ਲਗਨ ਦਾ ਸਬੂਤ ਦਿੱਤਾ ਹੈ ਤੇ ਰਾਜ ਪੱਧਰੀ ਮੁਕਾਬਲਿਆਂ ’ਚ ਆਪਣੀ ਜਗ੍ਹਾ ਬਣਾਈ ਹੈ। ਸਕੂਲ ਪਹੁੰਚਣ ’ਤੇ ਸਾਰੇ ਖਿਡਾਰੀ ਵਿਦਿਆਰਥੀਆਂ ਨੂੰ ਪ੍ਰਿੰਸੀਪਲ, ਮੈਨੇਜ਼ਮੈਂਟ ਮੈਂਬਰ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਦੁਆਰਾ ਸਵੇਰ ਦੀ ਸਭਾ ਵਿਚ ਅੱਗੇ ਵਧਣ ਦੀ ਹੱਲਾਸ਼ੇਰੀ ਦੇ ਕੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ ਤੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਆਪਣੀ ਦਿਲਚਸਪੀ ਵਧਾਉਣ ਤੇ ਸਰੀਰਕ ਤੰਦਰੁਸਤੀ ਕਾਇਮ ਰੱਖਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਸਕੂਲ ਦੇ ਡੀ.ਪੀ. ਅਧਿਕਾਰੀ ਸ਼ਮਸ਼ੇਰ ਸਿੰਘ, ਬੇਅੰਤ ਸਿੰਘ, ਜਤਿੰਦਰ ਕੌਰ ਆਦਿ ਹਾਜ਼ਰ ਸਨ।