11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ । ਚੀਮਾ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਸਮੈਸਟਰ ਦੂਜਾ ਦਾ ਨਤੀਜਾ 100 ਫ਼ੀਸਦੀ ਰਿਹਾ

ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀ. ਐੱਡ.

Ad Position 21
No active advertisement
ਅਜੀਤ ਡੈਸਕ 11-08-2026
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀ.ਐੱਡ. ਸਮੈਸਟਰ ਦੂਜੇ ਦੇ ਨਤੀਜੇ ’ਚ ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਨਤੀਜਿਆਂ ’ਚ ਕੋਮਲਪ੍ਰੀਤ ਕੌਰ ਨੇ 80 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਕੁਲਜੀਤ ਕੌਰ ਨੇ 79 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਸਿਮਰਨਜੀਤ ਕੌਰ ਨੇ 77 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਖੁਸ਼ੀ ਦੇ ਪਲਾਂ ਨੂੰ ਸਾਂਝਾ ਕਰਦਿਆਂ ਕਾਲਜ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਹੋਰ ਮਿਹਨਤ ਕਰਕੇ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਵੀ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋ. ਬਿੰਦੂ ਰਾਮਪਾਲ, ਪ੍ਰੋ. ਨਵਰੂਪਜੋਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਹਿਮਾਨੀ, ਪ੍ਰੋ. ਪਲਕ ਸ਼ਰਮਾ, ਪ੍ਰੋ. ਸੁਖਦੀਪ ਕੌਰ, ਪ੍ਰੋ. ਬਲਜਿੰਦਰ ਸਿੰਘ ਅਤੇ ਰਣਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਅਮਨ ਸ਼ਾਂਤੀ ਵਾਲਾ ਰਾਜ 2027 ’ਚ ਸੁਖਬੀਰ ਦੀ ਅਗਵਾਈ ਹੇਠ ਬਣਨ ਵਾਲੀ ਸਰਕਾਰ ਦੌਰਾਨ ਮਿਲੇਗਾ- ਘੁੰਮਣ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਇੰਟਰ-ਸਕੂਲ ਵਾਲੀਬਾਲ ਖੇਡ ਮੁਕਾਬਲਿਆਂ ’ਚੋਂ ਦੂਸਰਾ ਸਥਾਨ ਹਾਸਲ ਕੀਤਾ
Ad Position 24