ਪੰਜਾਬ ਸਰਕਾਰ ਮੁਲਾਜ਼ਮਾਂ ਦਾ ਡੀ.ਏ. ਜਲਦ ਜਾਰੀ ਕਰੇ : ਪ੍ਰਿੰ. ਸੁਲੱਖਣ ਸਿੰਘ
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਨੇ ਸਾਥੀਆਂ ਸਮੇਤ ਪੰਜਾਬ ਦੀ ਮਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਮੁਲਾਜ਼ਮਾਂ ਦੇ ਲੰਬੇ ਸਮੇਂ ਤੋਂ ਲਟਕੇ ਆ ਰਹੇ ਡੀ.
ਪ
ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਸਾਥੀਆਂ ਸਮੇਤ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ
11-08-2026
ਬਟਾਲਾ, 10 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਨੇ ਸਾਥੀਆਂ ਸਮੇਤ ਪੰਜਾਬ ਦੀ ਮਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਮੁਲਾਜ਼ਮਾਂ ਦੇ ਲੰਬੇ ਸਮੇਂ ਤੋਂ ਲਟਕੇ ਆ ਰਹੇ ਡੀ.ਏ. ਦੇ ਮਸਲੇ ਨੂੰ ਹੱਲ ਕਰਦਿਆਂ ਜਾਰੀ ਕਰੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਹੀ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਹਨ, ਪਰ ਸਰਕਾਰ ਨੇ ਬਹੁਤ ਲੰਬੇ ਸਮੇਂ ਤੋਂ ਉਨ੍ਹਾਂ ਦੇ ਹੱਕ ਦਬਾਏ ਹੋਏ ਹਨ, ਸਰਕਾਰ ਦਾ ਹੁਣ ਫਰਜ਼ ਬਣਦਾ ਹੈ ਕਿ ਉਹ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਦਿੰਦਿਆਂ ਡੀ.ਏ. ਨੂੰ ਜਾਰੀ ਕਰੇ। ਇਸ ਦੇ ਨਾਲ ਹੀ ਨਵੇਂ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ। ਪ੍ਰਿੰ. ਸੁਲੱਖਣ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਮੁਲਾਜ਼ਮਾਂ ਦੇ ਨਾਲ ਖੜੀ ਹੈ ਤੇ ਲੋੜ ਪੈਣ ’ਤੇ ਮੁਲਾਜ਼ਮਾਂ ਦੇ ਹਰ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦੇਵੇਗੀ। ਇਸ ਮੌਕੇ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ।