12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 11 ਅਗਸਤ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਦੀ ਰਹਿਨੁਮਾਈ ਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਵਿਰਸਾ ਨਾਲ ਸਬੰਧਿਤ ਪਿੱਤਲ ਦੇ ਭਾਂਡੇ, ਪੀਂਘਾ ਤੇ ਚਰਖਾ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 12-08-2026
ਗੁਰਦਾਸਪੁਰ, 11 ਅਗਸਤ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਦੀ ਰਹਿਨੁਮਾਈ ਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਵਿਰਸਾ ਨਾਲ ਸਬੰਧਿਤ ਪਿੱਤਲ ਦੇ ਭਾਂਡੇ, ਪੀਂਘਾ ਤੇ ਚਰਖਾ ਪੇਸ਼ ਕੀਤੇ ਗਏ। ਵਿਦਿਆਰਥੀਆਂ ਵਲੋਂ ਗਿੱਧਾ ਤੇ ਭੰਗੜਾ ਪੇਸ਼ ਕਰਕੇ ਖੂਬ ਰੰਗ ਬੰਨਿਆ ਗਿਆ। ਇਸ ਮੌਕੇ ਸ਼ਾਨਦਾਰ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਦੇ ਖਾਣ ਪੀਣ ਲਈ ਵੱਖ-ਵੱਖ ਸਟਾਲ ਵੀ ਲਗਾਏ ਗਏ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਸ਼ਲਾਘਾ ਕੀਤੀ ਗਈ। ਇਸ ਪ੍ਰੋਗਰਾਮ ਵਿਚ ਸਮੂਹ ਸਟਾਫ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਸਮੂਹ ਮੈਨੇਜਮੈਂਟ ਕਮੇਟੀ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰਕ ਵਿਰਸੇ ਨਾਲ ਜੁੜਨ ਦਾ ਮੌਕਾ ਮਿਲਦਾ ਹੈ, ਇਸ ਲਈ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਉਨ੍ਹਾਂ ਦੇ ਮਨੋਰੰਜਨ ਲਈ ਅਜਿਹੇ ਪ੍ਰੋਗਰਾਮ ਕਰਵਾਉਣ ਲਈ ਸਕੂਲ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਸਕੂਲ ਨੇ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਪਰਤਾਪ ਭੱਟੀ ਸਰਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਥੇਬੰਦਕ ਸਕੱਤਰ ਨਿਯੁਕਤ
Ad Position 24