7 ਮਹੀਨਿਆਂ ਤੋਂ ਤਨਖਾਹ ਨਾ ਮਿਲਣ ’ਤੇ ਆਦਰਸ਼ ਭਾਰਤੀ ਕਾਲਜ ਦੇ ਅਧਿਆਪਕਾਂ ਵਲੋਂ ਧਰਨਾ
ਪਠਾਨਕੋਟ, 11 ਅਗਸਤ (ਸੁਮਿਤ)-ਆਦਰਸ਼ ਭਾਰਤੀ ਕਾਲਜ ਦੇ ਅਧਿਆਪਕਾਂ ਵਲੋਂ ਪਿਛਲੇ ਕਰੀਬ 7 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਵਿਰੋਧ ਵਿਚ ਕਾਲਜ ਵਿਖੇ ਧਰਨਾ-ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਅਧਿਆਪਕਾਂ ਨੇ ਕਾਲਜ ਪ੍ਰਬੰਧਨ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਆਪਣੀਆਂ ਬਕਾਇਆ ਤਨਖਾਹਾਂ ਜਲਦ ਜਾਰੀ ਕਰਨ ਦੀ ਮੰਗ ਕੀਤੀ ।
ਪਠਾਨਕੋਟ, 11 ਅਗਸਤ (ਸੁਮਿਤ)-ਆਦਰਸ਼ ਭਾਰਤੀ ਕਾਲਜ ਦੇ ਅਧਿਆਪਕਾਂ ਵਲੋਂ ਪਿਛਲੇ ਕਰੀਬ 7 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਵਿਰੋਧ ਵਿਚ ਕਾਲਜ ਵਿਖੇ ਧਰਨਾ-ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਅਧਿਆਪਕਾਂ ਨੇ ਕਾਲਜ ਪ੍ਰਬੰਧਨ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਆਪਣੀਆਂ ਬਕਾਇਆ ਤਨਖਾਹਾਂ ਜਲਦ ਜਾਰੀ ਕਰਨ ਦੀ ਮੰਗ ਕੀਤੀ । ਧਰਨੇ ’ਤੇ ਬੈਠੇ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਲੰਬੇ ਸਮੇਂ ਤੋਂ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਕਾਲਜ ਪ੍ਰਬੰਧਨ ਤੇ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ, ਪਰ ਅਜੇ ਤੱਕ ਕੋਈ ਢੁੱਕਵਾਂ ਭਰੋਸਾ ਨਹੀਂ ਦਿੱਤਾ ਗਿਆ । ਅਧਿਆਪਕਾਂ ਨੇ ਦਬਾਅ ਤੇ ਧਮਕੀਆਂ ਦਾ ਸਾਹਮਣਾ ਕਰਨ ਦੇ ਵੀ ਦੋਸ਼ ਲਗਾਏ । ਇਸ ਮੌਕੇ ਸਹਕਾਰ ਭਾਰਤੀ ਪੰਜਾਬ ਦੇ ਉਪ ਪ੍ਰਧਾਨ ਅਤੇ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਠਾਕੁਰ, ਐਡਵੋਕੇਟ ਕਮਲ ਅਮਨ ਪੰਸੋਤਰਾ ਧਰਨੇ ਵਿਚ ਪਹੁੰਚੇ । ਉਨ੍ਹਾਂ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ । ਐਡਵੋਕੇਟ ਰਵਿੰਦਰ ਸਿੰਘ ਠਾਕੁਰ ਨੇ ਪੰਜਾਬ ਸਰਕਾਰ ਤੇ ਕਾਲਜ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ ਤੇ ਪਿਛਲੇ 7 ਮਹੀਨਿਆਂ ਤੋਂ ਬਕਾਇਆ ਤਨਖਾਹਾਂ ਜਲਦ ਜਾਰੀ ਕੀਤੀਆਂ ਜਾਣ, ਤਾਂ ਜੋ ਅਧਿਆਪਕਾਂ ਨੂੰ ਆਰਥਿਕ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ ।