12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰਾਸ਼ਟਰੀ ਤਗਮਾ ਜੇਤੂ ਪਹਿਲਵਾਨ ਵਿਸ਼ਾਖਾ ਦਾ ਮਿੰਟੂ ਪਹਿਲਵਾਨ ਵਲੋਂ ਸਨਮਾਨ

ਪਠਾਨਕੋਟ, 11 ਅਗਸਤ (ਸੰਧੂ)-ਸਥਾਨਕ ਮਹਾਬਲੀ ਅਖਾੜੇ ਵਿਚ ਕਰਵਾਈ ਜਾ ਰਹੀ ਕੁਸ਼ਤੀ ਪ੍ਰਤੀਯੋਗਤਾ ਦੌਰਾਨ ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਵਾਈਸ ਚੇਅਰਮੈਨ ਮਿੰਟੂ ਪਹਿਲਵਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੁਕਾਬਲਿਆਂ ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਬੇਹੱਦ ਜ਼ਰੂਰੀ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ।

Ad Position 21
No active advertisement
ਅਜੀਤ ਡੈਸਕ 12-08-2026
ਪਠਾਨਕੋਟ, 11 ਅਗਸਤ (ਸੰਧੂ)-ਸਥਾਨਕ ਮਹਾਬਲੀ ਅਖਾੜੇ ਵਿਚ ਕਰਵਾਈ ਜਾ ਰਹੀ ਕੁਸ਼ਤੀ ਪ੍ਰਤੀਯੋਗਤਾ ਦੌਰਾਨ ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਵਾਈਸ ਚੇਅਰਮੈਨ ਮਿੰਟੂ ਪਹਿਲਵਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੁਕਾਬਲਿਆਂ ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਬੇਹੱਦ ਜ਼ਰੂਰੀ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ । ਇਸ ਦੌਰਾਨ ਰਾਸ਼ਟਰੀ ਪੱਧਰ ਦੀ ਕੁਸ਼ਤੀ ਪ੍ਰਤੀਯੋਗਤਾ ਵਿਚ ਕਾਂਸੀ ਦਾ ਤਮਗਾ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕਰਨ ਵਾਲੀ ਪਹਿਲਵਾਨ ਵਿਸ਼ਾਖਾ ਨੂੰ ਮਿੰਟੂ ਪਹਿਲਵਾਨ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਉਨ੍ਹਾਂ ਵਿਸ਼ਾਖਾ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਦੀ ਸਫਲਤਾ ਹੋਰਨਾਂ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਬਣੇਗੀ । ਇਸ ਮੌਕੇ ਤਜਿੰਦਰ ਕੌਰ, ਸਾਗਰ ਪਠਾਨੀਆ, ਬਿੱਲਾ ਪਹਿਲਵਾਨ, ਉੱਜਵਲ ਚੱਢਾ, ਸੈਣੀ ਪਹਿਲਵਾਨ, ਸੋਨੂੰ ਜੱਟ, ਦੀਪੂ ਪਹਿਲਵਾਨ, ਗਣੇਸ਼ ਅਤੇ ਵਿੱਕੀ ਪਹਿਲਵਾਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ’ਚ 50 ਹਜ਼ਾਰ ਕਰੋੜ ਦਾ ਨਿਵੇਸ਼ ਲਿਆ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਮੇਰਾ ਟੀਚਾ-ਅਮਿਤ... ਅਗਲੀ ਖ਼ਬਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ’ਚ ਡਰੋਨ ਉਡਾਉਣ ’ਤੇ ਪਾਬੰਦੀ
Ad Position 24