ਐਸ.ਬੀ.ਐਸ.ਐਸ.ਯੂ. ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਰਜਿਸਟ੍ਰੇਸ਼ਨ ਕੈਂਪ ਆਯੋਜਿਤ
ਗੁਰਦਾਸਪੁਰ, 12 ਅਗਸਤ (ਪੰਕਜ ਸ਼ਰਮਾ)-ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਪ੍ਰਾਇਮਰੀ ਹੈਲਥ ਸੈਂਟਰ ਰਣਜੀਤ ਬਾਗ ਦੇ ਸਹਿਯੋਗ ਨਾਲ ਕੀਤਾ ਗਿਆ। ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੀ ਡਿਸਪੈਂਸਰੀ ਵਿਖੇ ਵਾਈਸ ਚਾਂਸਲਰ ਡਾ: ਐਸ.
ਗੁਰਦਾਸਪੁਰ, 12 ਅਗਸਤ (ਪੰਕਜ ਸ਼ਰਮਾ)-ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਪ੍ਰਾਇਮਰੀ ਹੈਲਥ ਸੈਂਟਰ ਰਣਜੀਤ ਬਾਗ ਦੇ ਸਹਿਯੋਗ ਨਾਲ ਕੀਤਾ ਗਿਆ। ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੀ ਡਿਸਪੈਂਸਰੀ ਵਿਖੇ ਵਾਈਸ ਚਾਂਸਲਰ ਡਾ: ਐਸ. ਕੇ ਮਿਸ਼ਰਾ ਵਲੋਂ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਯੋਗ ਨਿਵਾਸੀਆਂ, ਖਾਸ ਤੌਰ ’ਤੇ ਯੂਨੀਵਰਸਿਟੀ ਦੇ ਅਧਿਆਪਕਾਂ, ਗੈਰ-ਅਧਿਆਪਕ ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਦੀ ਸਹੂਲਤ ਪ੍ਰਦਾਨ ਕਰਨਾ ਤੇ ਯੋਜਨਾ ਦੇ ਲਾਭਾਂ ਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਡਾ: ਅਜੇ ਕੁਮਾਰ ਰਜਿਸਟਰਾਰ, ਡਾ: ਹਰੀਸ਼ ਪੁੰਗੋਤਰਾ ਡੀਨ ਅਕਾਦਮਿਕ ਅਫੇਅਰਜ਼, ਡਾ: ਨਵਨੀਤ ਸਿੰਘ ਲੱਲੀ ਮੈਡੀਕਲ ਅਫਸਰ, ਗੁਰਨਾਮ ਸਿੰਘ ਫਾਰਮੇਸੀ ਅਫ਼ਸਰ, ਡਾ: ਗੁਰਪਦਮ ਸਿੰਘ ਡੀਨ ਸਟੂਡੈਂਟ ਅਫੇਅਰਜ਼, ਜਸਪ੍ਰੀਤ ਕੌਰ ਐਸੋਸੀਏਟ ਡੀਨ ਸਟੂਡੈਂਟ ਅਫੇਅਰਜ਼, ਡਾ: ਰਾਜੇਸ਼ ਸ਼ਰਮਾ ਐਨ . ਐਸ.ਐਸ ਕੋਆਰਡੀਨੇਟਰ ਤੇ ਤਰੁਣ ਮਹਾਜਨ ਐਨ.ਐਸ.ਐਸ ਪ੍ਰੋਗਰਾਮ ਅਫਸਰ ਹਾਜ਼ਰ ਰਹੇ। ਕੈਂਪ ’ਚ ਯੂਨੀਵਰਸਿਟੀ ਦੇ ਅਧਿਆਪਕਾਂ, ਗੈਰ-ਅਧਿਆਪਕ ਕਰਮਚਾਰੀਆਂ, ਵਿਦਿਆਰਥੀਆਂ ਤੇ ਐਨ.ਐਸ.ਐਸ ਵਲੰਟੀਅਰਾਂ ਨੇ ਭਾਗ ਲਿਆ।ਵਲੰਟੀਅਰਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ’ਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਨੇ ਭਾਗੀਦਾਰਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੱਤੀ ਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਕਾਰਵਾਈ ਪੂਰੀ ਕਰਨ ਵਿਚ ਸਹਾਇਤਾ ਕੀਤੀ।