ਬਿਨਾਂ ਲਾਇਸੈਂਸ ਡੇਅਰੀ ਦੀ ਆੜ ’ਚ ਸ਼ਰਾਬ ਵੇਚਣ ਦੇ ਦੋਸ਼ ਹੇਠ ਇਕ ਕਾਬੂ
*6 ਪੇਟੀਆਂ ਸ਼ਰਾਬ ਕੀਤੀ ਬਰਾਮਦ
ਗੁਰਦਾਸਪੁਰ, 13 ਅਗਸਤ (ਚੱਕਰਾਜਾ)- ਨਜਾਇਜ਼ ਸ਼ਰਾਬ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ ਪੁਲਿਸ ਵਲੋਂ 6 ਪੇਟੀਆਂ ਨਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ।
ਗੁਰਦਾਸਪੁਰ, 13 ਅਗਸਤ (ਚੱਕਰਾਜਾ)- ਨਜਾਇਜ਼ ਸ਼ਰਾਬ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ ਪੁਲਿਸ ਵਲੋਂ 6 ਪੇਟੀਆਂ ਨਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਪੈਂਦੀ ਇਕ ਡੇਅਰੀ ਦੀ ਆੜ ਹੇਠ ਬਿਨਾਂ ਲਾਇਸੈਂਸ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕੀਤਾ ਜਾ ਰਿਹਾ ਹੈ ਅਤੇ ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਵਲੋਂ ਤੁਰੰਤ ਕਾਰਵਾਈ ਕਰਦਿਆਂ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਨੂੰ 6 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਮਾਮਲੇ ਵਿਚ ਪੁਲਿਸ ਨੇ ਮੁੰਨਾ (ਸ਼ਰਮਾ) ਡੇਅਰੀ ਵਜੋਂ ਦੱਸੇ ਜਾ ਰਹੇ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਿਕ ਸਬੰਧਿਤ ਵਿਅਕਤੀ ਹਰਦੋਛੰਨੀ ਰੋਡ ਦਾ ਰਹਿਣ ਵਾਲਾ ਹੈ ਅਤੇ ਉੱਥੇ ਡੇਅਰੀ ਦਾ ਕੰਮ ਕਰਦਾ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਬਰਾਮਦ ਕੀਤੀ ਗਈ ਸ਼ਰਾਬ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ। ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਵੀ ਜਿਤਾਈ ਜਾ ਰਹੀ ਹੈ।