14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਵਾਮੀ ਸਰਵਾਨੰਦ ਨੈਸ਼ਨਲ ਕਾਲਜ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੋਈ

ਦੀਨਾਨਗਰ, 13 ਅਗਸਤ (ਸੋਢੀ/ਸ਼ਰਮਾ/ਘੁੰਮਣ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਲਈ ਇਕ ਮਹੱਤਵਪੂਰਨ ਪ੍ਰਾਪਤੀ ਵਿਚ ਸਵਾਮੀ ਸਰਵਾਨੰਦ ਨੈਸ਼ਨਲ ਕਾਲਜ ਦੀਨਾਨਗਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਮਾਨਤਾ ਪ੍ਰਾਪਤ ਹੋ ਗਈ ਹੈ ਤੇ ਸੰਸਥਾ 2026-27 ਅਕਾਦਮਿਕ ਸੈਸ਼ਨ ਤੋਂ ਵੱਖ-ਵੱਖ ਅੰਡਰਗ੍ਰੈਜੂਏਟ ਕੋਰਸ ਆਰੰਭ ਕੀਤੇ ਜਾਣਗੇ। ਡੀਨ, ਕਾਲਜ ਵਿਕਾਸ ਕੌਂਸਲ ਵਲੋਂ ਜਾਰੀ ਇਕ ਪੱਤਰ ਵਿਚ ਨਿਰੀਖਣ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਕਾਲਜ ਦੀ ਮਾਨਤਾ ਦੀ ਪੁਸ਼ਟੀ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 14-08-2026
ਦੀਨਾਨਗਰ, 13 ਅਗਸਤ (ਸੋਢੀ/ਸ਼ਰਮਾ/ਘੁੰਮਣ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟਸ ਲਈ ਇਕ ਮਹੱਤਵਪੂਰਨ ਪ੍ਰਾਪਤੀ ਵਿਚ ਸਵਾਮੀ ਸਰਵਾਨੰਦ ਨੈਸ਼ਨਲ ਕਾਲਜ ਦੀਨਾਨਗਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਮਾਨਤਾ ਪ੍ਰਾਪਤ ਹੋ ਗਈ ਹੈ ਤੇ ਸੰਸਥਾ 2026-27 ਅਕਾਦਮਿਕ ਸੈਸ਼ਨ ਤੋਂ ਵੱਖ-ਵੱਖ ਅੰਡਰਗ੍ਰੈਜੂਏਟ ਕੋਰਸ ਆਰੰਭ ਕੀਤੇ ਜਾਣਗੇ। ਡੀਨ, ਕਾਲਜ ਵਿਕਾਸ ਕੌਂਸਲ ਵਲੋਂ ਜਾਰੀ ਇਕ ਪੱਤਰ ਵਿਚ ਨਿਰੀਖਣ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਕਾਲਜ ਦੀ ਮਾਨਤਾ ਦੀ ਪੁਸ਼ਟੀ ਕੀਤੀ ਗਈ ਹੈ। ਨਵੀਂ ਮਾਨਤਾ ਦੇ ਤਹਿਤ ਇਸ ਕਾਲਜ ਵਿਚ ਬੀ. ਏ. ਲਈ ਪੰਜਾਬੀ, ਅੰਗਰੇਜ਼ੀ, ਇਤਿਹਾਸ, ਰਾਜਨੀਤੀ ਵਿਗਿਆਨ, ਕੰਪਿਊਟਰ ਵਿਗਿਆਨ, ਸਰੀਰਕ ਸਿੱਖਿਆ, ਜੀਵ ਵਿਗਿਆਨ, ਬਨਸਪਤੀ ਵਿਗਿਆਨ ਅਤੇ ਰਸਾਇਣ ਵਿਗਿਆਨ ਵਿਸ਼ੇ ਉਪਲਬਧ ਰਹਿਣਗੇ। ਇਸ ਦੇ ਨਾਲ ਹੀ ਸੰਸਥਾ ਵਿਚ ਬੀ. ਐਸ. ਸੀ. ਪ੍ਰੋਗਰਾਮ ਲਈ ਦਾਖਲਾ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਵਲੋਂ ਸੰਸਥਾ ਨੂੰ ਕੰਪਿਊਟਰ ਐਪਲੀਕੇਸ਼ਨ ਕੋਰਸਾਂ ਦੀ ਸ਼ੁਰੂਆਤ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦੇ ਹੋਏ ਸੰਸਥਾ ਦੇ ਪ੍ਰਧਾਨ ਸਵਾਮੀ ਸਦਾਨੰਦ ਸਰਸਵਤੀ ਨੇ ਕਿਹਾ ਕਿ ਸਵਾਮੀ ਸਰਵਾਨੰਦ ਨੈਸ਼ਨਲ ਕਾਲਜ ਦੀ ਸਥਾਪਨਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਵੱਲ ਮਹੱਤਵਪੂਰਨ ਕਦਮ ਹੈ। ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਰੁਜ਼ਗਾਰ-ਮੁਖੀ ਗਿਆਨ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕਰੇਗਾ। ਕਾਲਜ ਦੇ ਸਕੱਤਰ ਦਿਨੇਸ਼ ਸ਼ਾਸਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਰਗੀ ਵੱਕਾਰੀ ਯੂਨੀਵਰਸਿਟੀ ਨਾਲ ਮਾਨਤਾ ਹਾਸਲ ਹੋਣੀ ਸੰਸਥਾ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਨਵਾਂ ਕਾਲਜ ਖੇਤਰ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਵਧੇਰੇ ਵਿਕਲਪ ਪ੍ਰਦਾਨ ਕਰੇਗਾ ਅਤੇ ਕਾਲਜ ਨੂੰ ਸਿੱਖਿਆ ਦੇ ਖੇਤਰ ਵਿਚ ਉੱਤਮਤਾ ਦੀ ਸੰਸਥਾ ਵਜੋਂ ਵਿਕਸਤ ਕਰੇਗਾ। ਸੰਸਥਾ ਦੇ ਐਮ. ਡੀ. ਪ੍ਰੋ: ਨਿਰਮਲ ਪਾਧੀ ਨੇ ਕਿਹਾ ਕਿ ਨਵੇਂ ਅਕਾਦਮਿਕ ਸੈਸ਼ਨ ਤੋਂ ਕਾਲਜ ਵਿਚ ਵੱਖ-ਵੱਖ ਵਿਸ਼ਿਆਂ ਵਿਚ ਨਵੇਂ ਕੋਰਸਾਂ ਦੀ ਸ਼ੁਰੂਆਤ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ ਹੈ। ਕਾਲਜ ਆਧੁਨਿਕ ਵਿਦਿਅਕ ਸਹੂਲਤਾਂ ਤੇ ਗੁਣਵੱਤਾਪੂਰਨ ਸਿੱਖਿਆ ਰਾਹੀਂ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ’ਤੇ ਵਿਸ਼ੇਸ਼ ਜ਼ੋਰ ਦੇਵੇਗਾ। ਡਾਇਰੈਕਟਰ ਡਾ. ਭੁਪਿੰਦਰ ਸਿੰਘ ਤੇ ਪ੍ਰਿੰਸੀਪਲ ਡਾ. ਜੇ. ਕੇ. ਚੌਹਾਨ ਨੇ ਯੂਨੀਵਰਸਿਟੀ ਅਤੇ ਨਿਰੀਖਣ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਨਤਾ ਸੰਸਥਾ ਦੀ ਅਕਾਦਮਿਕ ਗੁਣਵੱਤਾ ਤੇ ਵਚਨਬੱਧਤਾ ਦਾ ਪ੍ਰਮਾਣ ਹੈ। ਕਾਲਜ ਵਿਚ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਹੁਨਰ-ਅਧਾਰਿਤ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਦਲਬੀਰ ਸਿੰਘ ਬਿੱਲਾ ਤੇ ਵਿਜੇ ਮਹਾਜਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੀ. ਏ. ਸੀ. ਕਮੇਟੀ ਦੇ ਮੈਂਬਰ ਨਿਯੁਕਤ * ਪਾਰਟੀ ਹਾਈ... ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨਾਲ ਮੀਟਿੰਗ * ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਜ਼ਿ...
Ad Position 24