15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕ੍ਰਿਸਟਲ ਯੂਰੋਕਿਡਸ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 14 ਅਗਸਤ (ਚੱਕਰਾਜਾ)-ਕ੍ਰਿਸਟਲ ਯੂਰੋ ਕਿਡਸ ਸਕੂਲ ਵਿਖੇ ਐਮ. ਡੀ ਅਮਨਦੀਪ ਸਿੰਘ, ਗਗਨਦੀਪ ਸਿੰਘ ਤੇ ਪ੍ਰਿੰਸੀਪਲ ਕਪਿਲਾ ਸਰਨਾ ਦੀ ਪ੍ਰਧਾਨਗੀ ਹੇਠ ਆਜ਼ਦੀ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 15-08-2026
ਗੁਰਦਾਸਪੁਰ, 14 ਅਗਸਤ (ਚੱਕਰਾਜਾ)-ਕ੍ਰਿਸਟਲ ਯੂਰੋ ਕਿਡਸ ਸਕੂਲ ਵਿਖੇ ਐਮ.ਡੀ ਅਮਨਦੀਪ ਸਿੰਘ, ਗਗਨਦੀਪ ਸਿੰਘ ਤੇ ਪ੍ਰਿੰਸੀਪਲ ਕਪਿਲਾ ਸਰਨਾ ਦੀ ਪ੍ਰਧਾਨਗੀ ਹੇਠ ਆਜ਼ਦੀ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਛੇਵੀਂ ਤੇ ਸੱਤਵੀਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤ ਨਾਲ ਕੀਤੀ ਗਈ। ਇਸ ਤੋਂ ਇਲਾਵਾ ਬੱਚਿਆਂ ਵਲੋਂ ਭਾਸ਼ਣ ਰਾਹੀਂ ਆਜ਼ਾਦੀ ਦਿਵਸ ਦੇ ਸੰਦੇਸ਼ ਦਿੱਤੇ ਗਏ। ਇਸ ਮੌਕੇ ਬੱਚਿਆਂ ਵਲੋਂ ਨਾਟਕ ਰਾਹੀਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹਾਦਤ ਨੂੰ ਬਹੁਤ ਹੀ ਭਾਵੁਕ ਢੰਗ ਨਾਲ ਦਰਸਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਗਰੁੱਪ ਡਾਂਸ ਵੀ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਕਪਿਲਾ ਸਰਨਾ ਨੇ ਬੱਚਿਆਂ ਨੂੰ ਆਜਾਦੀ ਦਿਵਸ ਦੇ ਮਹੱਤਵ ਨੂੰ ਦੱਸਦੇ ਹੋਏ ਦੇਸ਼ ਪ੍ਰਤੀ ਆਪਣੇ ਕਰਤੱਵਾਂ ਦੀ ਪਾਲਨਾ ਕਰਨ ਬਾਰੇ ਕਿਹਾ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ’ਤੇ ਹੋਏ ਹਮਲੇ ਦੀ ਕ੍ਰਿਪਾਲ ਸਿੰਘ ਗੁੰਝੀਆਂ ਤੇ ਪਰਮਪ੍ਰੀਤ ਸਿੰਘ ਮਾਨ ਵਲੋਂ ਨਿੰਦਾ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਆਜ਼ਾਦੀ ਦਿਵਸ
Ad Position 24