ਮੈਥੋਡਿਸਟ ਐਜੂਕੇਸ਼ਨ ਸੀ.ਸੈਕੰ. ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ
ਗੁਰਦਾਸਪੁਰ, 14 ਅਗਸਤ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਅਤਿ ਨਿੰਦਣਯੋਗ ਹੈ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਵਲੋਂ ਕੀਤਾ ਗਿਆ।
ਸ
ਸਾਬਕਾ ਚੇਅਰਮੈਨ ਮੁਨੱਵਰ ਮਸੀਹ।
15-08-2026
ਗੁਰਦਾਸਪੁਰ, 14 ਅਗਸਤ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਅਤਿ ਨਿੰਦਣਯੋਗ ਹੈ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ, ਧਾਰਮਿਕ ਜਾਂ ਸਮਾਜਿਕ ਆਗੂ ਉੱਤੇ ਹਿੰਸਕ ਹਮਲਾ ਸਿਰਫ਼ ਇਕ ਵਿਅਕਤੀ ’ਤੇ ਹੀ ਨਹੀਂ, ਸਗੋਂ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਉਹ ਸ. ਬਾਦਲ ਦੇ ਜਲਦ ਤੰਦਰੁਸਤ ਹੋਣ ਦੀ ਅਰਦਾਸ ਕਰਦੇ ਹਨ। ਉਨ੍ਹਾਂ ਮਹਾਂਰਾਸ਼ਟਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਤੇ ਡੂੰਘੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਭਾਈਚਾਰਕ ਸਾਂਝ, ਸਹਿਣਸ਼ੀਲਤਾ ਤੇ ਸਾਂਝੀ ਵਿਰਾਸਤ ਦੀ ਮਿਸਾਲ ਰਹੀ ਹੈ, ਜਿੱਥੇ ਸਿੱਖ, ਹਿੰਦੂ, ਮੁਸਲਿਮ, ਇਸਾਈ ਤੇ ਹੋਰ ਭਾਈਚਾਰੇ ਮਿਲ-ਜੁਲ ਕੇ ਰਹਿੰਦੇ ਆਏ ਹਨ। ਅਜਿਹੀਆਂ ਹਿੰਸਕ ਘਟਨਾਵਾਂ ਇਸ ਸਾਂਝ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਵਿਚ ਹਨ, ਜਿਸ ਨੂੰ ਕਿਸੇ ਹਾਲਤ ਵਿਚ ਸਫਲ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਨੇ ਸਮੂਹ ਧਰਮਾਂ, ਫਿਰਕਿਆਂ ਤੇ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ, ਭਾਈਚਾਰਾ ਤੇ ਆਪਸੀ ਪਿਆਰ ਬਣਾਈ ਰੱਖਣ ਅਤੇ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਅਜਿਹੇ ਤੱਤ ਨੂੰ ਕਾਮਯਾਬ ਨਾ ਹੋਣ ਦੇਣ।