ਹਿਮਾਲਿਆ ਮਾਡਰਨ ਸੀਨੀ.ਸੈਕੰ.ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਗੁਰਦਾਸਪੁਰ, 14 ਅਗਸਤ (ਚੱਕਰਾਜਾ)-ਹਿਮਾਲਿਆ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਾਬੋਵਾਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ’ਚ ਸੱਜ-ਧਜ ਕੇ ਭਾਗ ਲਿਆ।
ਗੁਰਦਾਸਪੁਰ, 14 ਅਗਸਤ (ਚੱਕਰਾਜਾ)-ਹਿਮਾਲਿਆ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਾਬੋਵਾਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ’ਚ ਸੱਜ-ਧਜ ਕੇ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਗਿੱਧਾ, ਲੋਕ-ਗੀਤ ਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਕਰਵਾਏ ਮੁਕਾਬਲੇ ਦੌਰਾਨ 12ਵੀਂ ਕਲਾਸ ਦੀ ਵਿਦਿਆਰਥਣ ਜਸ਼ਨ ਨੂੰ ਮਿਸ ਤੀਜ ਚੁਣਿਆ ਗਿਆ, ਉਸ ਦੀ ਸੁੰਦਰ ਪੰਜਾਬੀ ਪੇਸ਼ਕਾਰੀ ਤੇ ਉਤਸ਼ਾਹ ਦੀ ਸਭ ਵਲੋਂ ਸ਼ਲਾਘਾ ਕੀਤੀ । ਸਕੂਲ ਦੇ ਪ੍ਰਿੰਸੀਪਲ ਮੈਡਮੈ ਰੰਜੂ ਸੈਣੀ ਨੇ ਵਿਦਿਆਰਥਣਾਂ ਨੂੰ ਤੀਜ ਦੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਪੰਜਾਬੀ ਵਿਰਾਸਤ ਤੇ ਸੱਭਿਆਚਾਰ ਨਾਲ ਜੋੜਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਵਿਦਿਆਰਥਣਾਂ ਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਤੀਜ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।