15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜ਼ੋਨਲ ਪੱਧਰੀ ਮੁਕਾਬਲਿਆਂ ’ਚ ਡਿਵਾਈਨ ਵਿਲ ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ

ਬਟਾਡਾ, 14 ਅਗਸਤ (ਸਤਿੰਦਰ ਸਿੰਘ)- ਬੀਤੇ ਦਿਨੀਂ ਪੰਜਾਬ ਬੋਰਡ ਵਲੋਂ ਲਾਰੇਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ ਵਿਖੇ ਹੋਏ ਜ਼ੋਨਲ ਪੱਧਰ ਖੋ-ਖੋ ਮੁਕਾਬਲਿਆਂ ਵਿਚ ਬਟਾਲਾ ਜ਼ੋਨ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ। ਜਿਸ ’ਚ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਦੇ ਅੰਡਰ 14 ਤੇ ਅੰਡਰ 17 ਲੜਕੀਆਂ ਨੇ ਖੋ-ਖੋੋ ਮੁਕਾਬਲਿਆਂ ’ਚ ਹਿੱਸਾ ਲਿਆ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਜੇਤੂ ਖਿਡਾਰਣਾਂ ਨਾਲ ਸਕੂਲ ਪ੍ਰਬੰਧਕ ਕਮੇਟੀ ਤੇ ਅਧਿਆਪਕ ਸਾਹਿਬਾਨ। ਅਜੀਤ ਤਸਵੀਰ 15-08-2026
ਬਟਾਡਾ, 14 ਅਗਸਤ (ਸਤਿੰਦਰ ਸਿੰਘ)- ਬੀਤੇ ਦਿਨੀਂ ਪੰਜਾਬ ਬੋਰਡ ਵਲੋਂ ਲਾਰੇਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ ਵਿਖੇ ਹੋਏ ਜ਼ੋਨਲ ਪੱਧਰ ਖੋ-ਖੋ ਮੁਕਾਬਲਿਆਂ ਵਿਚ ਬਟਾਲਾ ਜ਼ੋਨ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ। ਜਿਸ ’ਚ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਦੇ ਅੰਡਰ 14 ਤੇ ਅੰਡਰ 17 ਲੜਕੀਆਂ ਨੇ ਖੋ-ਖੋੋ ਮੁਕਾਬਲਿਆਂ ’ਚ ਹਿੱਸਾ ਲਿਆ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ 14 ਲੜਕੀਆਂ ਦੇ ਖੋ ਖੋ ਮੁਕਾਬਲਾ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਜਦਕਿ ਅੰਡਰ 17 ਲੜਕੀਆਂ ਦਾ ਮੈਚ ਸਿਲਵਰ ਕਰੀਕ ਸਕੂਲ ਦਰਮਿਆਨ ਹੋਇਆ ਜਿਸ ’ਤੇ ਡਿਵਾਈਨ ਵਿਲ ਸਕੂਲ ਦੀ ਟੀਮਾਂ ਨੇ ਵਿਰੋਧੀ ਟੀਮਾਂ ਨੂੰ ਪਛਾੜਦੇ ੋਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਖਿਡਾਰਣਾਂ ਨੂੰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਪ੍ਰਿੰ. ਸ੍ਰੀਮਤੀ ਕੁਲਬੀਰ ਕੌਰ ਨੇ ਜੇਤੂ ਖਿਡਾਰਣਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਸਕੂਲ ਦੇ ਕੋਚ ਹਰਦੀਪ ਸਿੰਘ ਦੀ ਅਗਵਾਈ ਦੀ ਵੀ ਸ਼ਲਾਘਾ ਕੀਤੀ ਤੇ ਭਵਿੱਖ ’ਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਨ ਦੀਆਂ ਉਮੀਦ ਪ੍ਰਗਟ ਕੀਤੀ। ਇਸ ਮੌਕੇ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਵਰਗ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ ਅਗਲੀ ਖ਼ਬਰ ਵੁੱਡਸਟਾਕ ਪਬਲਿਕ ਸਕੂਲ ਵਿਚ ਆਜ਼ਾਦੀ ਦਿਹਾੜਾ ਮਨਾਇਆ
Ad Position 24