15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕਲਾਸਵਾਲਾ ਖ਼ਾਲਸਾ ਸੀ.ਸੈਕੰ. ਸਕੂਲ ਨੇ ਅੰਡਰ-19 ਵੇਟ ਲਿਫ਼ਟਿੰਗ ਵਿਚ ਪਹਿਲਾ ਸਥਾਨ ਹਾਸਿਲ ਕੀਤਾ

ਕਾਦੀਆਂ, 14 ਅਗਸਤ (ਕੁਲਵਿੰਦਰ ਸਿੰਘ)-ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਕਾਦੀਆਂ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰ ’ਤੇ ਹੋ ਰਹੇ ਖੇਡ ਮੁਕਾਬਲੇ ਵਿਚ ਅੰਡਰ-19 ਗਰੁੱਪ ’ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਸ਼ਹੀਦ ਸਿਪਾਹੀ ਹੀਰਾ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਹਰਚੋਵਾਲ ਵਿਖੇ ਮੁਕਾਬਲੇ ਵਿਚੋਂ ਇਹ ਜਿੱਤ ਹਾਸਿਲ ਕੀਤੀ।

Ad Position 21
No active advertisement
ਅਜੀਤ ਡੈਸਕ 15-08-2026
ਕਾਦੀਆਂ, 14 ਅਗਸਤ (ਕੁਲਵਿੰਦਰ ਸਿੰਘ)-ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਕਾਦੀਆਂ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰ ’ਤੇ ਹੋ ਰਹੇ ਖੇਡ ਮੁਕਾਬਲੇ ਵਿਚ ਅੰਡਰ-19 ਗਰੁੱਪ ’ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਸ਼ਹੀਦ ਸਿਪਾਹੀ ਹੀਰਾ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਹਰਚੋਵਾਲ ਵਿਖੇ ਮੁਕਾਬਲੇ ਵਿਚੋਂ ਇਹ ਜਿੱਤ ਹਾਸਿਲ ਕੀਤੀ। ਦੱਸਣਯੋਗ ਹੈ ਕਿ ਇਹ ਵਿਦਿਆਰਥੀ ਰੋਹਿਤਪ੍ਰੀਤ ਸਿੰਘ ਜੋ ਕਿ ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ 12ਵੀਂ ਕਲਾਸ ਦਾ ਵਿਦਿਆਰਥੀ ਹੈ, ਇਸ ਨੇ 160 ਕਿਲੋ ਭਾਰ ਚੁੱਕ ਕੇ ਆਪਣੇ ਵਰਗ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਸ਼ਾਲਿਨੀ ਦੱਤਾ ਨੇ ਰੋਹਿਤਪ੍ਰੀਤ ਤੇ ਉਸ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ। ਬੱਚਿਆਂ ਨੂੰ ਖੇਡਾਂ ਨਾਲ ਜੁੜਨ ਤੇ ਨਸ਼ਿਆਂ ਤੋਂ ਮੁਕਤ ਰਹਿਣ ਲਈ ਕਿਹਾ। ਇਸ ਮੌਕੇ ਉੱਪ ਪ੍ਰਿੰਸੀਪਲ ਪਰਮਿੰਦਰ ਕੌਰ, ਸ਼ਰਨਬੀਰ ਕੌਰ, ਸ: ਪਰਮਜੀਤ ਸਿੰਘ, ਹਰਦੀਪ ਸਿੰਘ, ਧਿਆਨ ਸਿੰਘ, ਰਛਪਾਲ ਸਿੰਘ, ਗੁਲਸ਼ਨ ਕੁਮਾਰ ਅਤੇ ਵਿਪਨ ਕੁਮਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਡਵਿਲ ਸਕੂਲ ’ਚ ਆਜ਼ਾਦੀ ਦਿਵਸ ’ਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਆਜ਼ਾਦੀ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਕਮਿਊਨਿਸਟ ਪਾਰਟੀ ਵਲੋਂ ਕਾਨਫਰੰਸ ਅੱਜ
Ad Position 24