15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਵਸ ਦੇ ਰੰਗ ’ਚ ਰੰਗਿਆ ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ

ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਡਾ. ਐੱਮ.

Ad Position 21
No active advertisement
ਅਜੀਤ ਡੈਸਕ 15-08-2026
ਬਟਾਲਾ, 14 ਅਗਸਤ (ਸਤਿੰਦਰ ਸਿੰਘ)-ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ, ਕਿਲ੍ਹਾ ਮੰਡੀ ਬਟਾਲਾ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਗੀਤ, ਕਵਿਤਾਵਾਂ, ਭਾਸ਼ਣ, ਸੱਭਿਆਚਾਰਕ ਪ੍ਰੋਗਰਾਮ ਤੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਮਹਾਨ ਆਜ਼ਾਦੀ ਸੰਗ੍ਰਾਮੀਆਂ ਦੇ ਜੀਵਨ, ਸੰਘਰਸ਼ ਤੇ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਪ੍ਰਤੀ ਆਪਣੇ ਸੰਕਲਪ ਨੂੰ ਪ੍ਰਗਟ ਕੀਤਾ। ਪ੍ਰਿੰਸੀਪਲ ਰਿਚਾ ਮਹਾਜਨ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਆਜ਼ਾਦੀ ਸੰਗ੍ਰਾਮੀਆਂ ਦੇ ਤਿਆਗ ਅਤੇ ਕੁਰਬਾਨੀ ਤੋਂ ਪ੍ਰੇਰਣਾ ਲੈ ਕੇ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ। ਪ੍ਰੋਗਰਾਮ ਦੇ ਅੰਤ ਵਿਚ ਸਾਰਿਆਂ ਨੇ ਦੇਸ਼ ਦੀ ਉੱਨਤੀ, ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਪਸਨਾਵਾਲ ਵਿਖੇ ਆਜ਼ਾਦੀ ਦਿਹਾੜੇ ਮੌਕੇ ਸਮਾਗਮ
Ad Position 24