15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਮਾਨ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਡੇਰਾ ਬਾਬਾ ਨਾਨਕ, 14 ਅਗਸਤ (ਹੀਰਾ ਸਿੰਘ ਮਾਂਗਟ)-ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਾਨ ਵਿਖੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਲੋਕ ਮਿਲਣੀ ਸਬੰਧੀ ਇਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਰੰਧਾਵਾ ਵਲੋਂ ਪਿੰਡ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਤੇ ਗੱਲਬਾਤ ਤੋਂ ਉਪਰੰਤ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-08-2026
ਡੇਰਾ ਬਾਬਾ ਨਾਨਕ, 14 ਅਗਸਤ (ਹੀਰਾ ਸਿੰਘ ਮਾਂਗਟ)-ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਾਨ ਵਿਖੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਲੋਕ ਮਿਲਣੀ ਸਬੰਧੀ ਇਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਰੰਧਾਵਾ ਵਲੋਂ ਪਿੰਡ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਤੇ ਗੱਲਬਾਤ ਤੋਂ ਉਪਰੰਤ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਗਿਆ ਹਰ ਇਕ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸੀ, ਉਨ੍ਹਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਹੋਰ ਵੱਡੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਰਵਾਏ ਗਏ ਕੰਮਾਂ ਤੇ ਵਿਕਾਸ ਦੇ ਮੁੱਦੇ ਉੱਤੇ ਚੋਣਾਂ ਲੜੇਗੀ ਅਤੇ 2027 ਵਿਚ ਮੁੜ ‘ਆਪ’ ਦੀ ਹੀ ਸਰਕਾਰ ਬਣੇਗੀ। ਵਿਧਾਇਕ ਗੁਰਦੀਪ ਰੰਧਾਵਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਇਨ੍ਹਾਂ ਰਵਾਇਤੀ ਪਾਰਟੀਆਂ ਦੀਆਂ ਲੂੰਬੜਚਾਲਾਂ ਨੂੰ ਸਮਝ ਚੁੱਕੇ ਹਨ ਤੇ ਇਨ੍ਹਾਂ ਨੂੰ ਕਦੇ ਵੀ ਮੂੰਹ ਨਹੀਂ ਲਾਉਣਗੇ। ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਨੌਜਵਾਨ ਆਗੂ ਮਨਰੂਪ ਸਿੰਘ ਰੰਧਾਵਾ, ਸੰਮਤੀ ਮੈਂਬਰ ਬਲਵਿੰਦਰ ਸਿੰਘ ਗੁਰਾਇਆ, ਲਵਪ੍ਰੀਤ ਸਿੰਘ ਪੀ.ਏ., ਅੰਮ੍ਰਿਤਪਾਲ ਸਿੰਘ ਮਾਨ, ਇੰਦਰਜੀਤ ਸਿੰਘ ਮੰਗਾ, ਰਘਬੀਰ ਸਿੰਘ, ਸੁੱਚਾ ਸਿੰਘ ਮਾਨ, ਹਰਪਾਲ ਸਿੰਘ, ਹਰਜੀਤ ਸਿੰਘ ਹਵੇਲੀਆਂ, ਸਮਸੇਰ ਸਿੰਘ ਤੇ ਗੁਰਨਾਮ ਸਿੰਘ ਸਮੇਤ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ’ਚ ਚਮਕਾਇਆ ਕਾਲਜ ਦਾ ਨਾਂਅ ਅਗਲੀ ਖ਼ਬਰ ਹੈਲਥ ਵਰਕਰਾਂ ਵਲੋਂ ਟੀਕਾਕਰਨ ਤੇ ਏ.ਐਨ.ਸੀ. ਸੇਵਾਵਾਂ ਨਿਰਵਿਘਨ ਪ੍ਰਦਾਨ * ਆਨਲਾਈਨ ਕੰਮ ਦਾ ਬਾਈਕਾਟ ਜਾਰੀ-ਆਗੂ ਕਵਿਤਾ ਤ...
Ad Position 24