15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਰਵਾਇਤੀ ਪਾਰਟੀਆਂ ਤੋਂ ਲੋਕਾਂ ਦਾ ਵਿਸ਼ਵਾਸ਼ ਖਤਮ ਹੋਇਆ- ਸ਼ਮਸ਼ੇਰ ਸਿੰਘ * ਪਿੰਡ ਆਰੀਆਂ ਦੀਆਂ ਕੁੱਲੀਆਂ ਦੇ ਕਈ ਪਰਿਵਾਰਾਂ ਨੇ ਕਾਂਗਰਸ ਛੱਡ ਕੇ ‘ਆਪ’ ਦਾ ਫੜਿਆ ਝਾੜੂ

ਦੀਨਾਨਗਰ, 14 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪਿਛਲੇ ਕੁਝ ਸਮੇਂ ਤੋਂ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਆਮ ਲੋਕਾਂ ਵਲੋਂ ਵੱਖ- ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਪਿੰਡ ਆਰੀਆਂ ਦੀਆਂ ਕੁੱਲੀਆਂ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 15-08-2026
ਦੀਨਾਨਗਰ, 14 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪਿਛਲੇ ਕੁਝ ਸਮੇਂ ਤੋਂ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਆਮ ਲੋਕਾਂ ਵਲੋਂ ਵੱਖ- ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਪਿੰਡ ਆਰੀਆਂ ਦੀਆਂ ਕੁੱਲੀਆਂ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ’ਚ ਮੁੱਖ ਤੌਰ ’ਤੇ ਡਾ: ਸੋਨੀ, ਰਾਜਨ, ਕਰਨ, ਮੋਹਿਤ, ਸੌਰਵ, ਲੱਕੀ, ਕਾਕਾ, ਅਨਿਕੇਤ, ਪ੍ਰਵੇਸ਼ ਕੁਮਾਰ, ਵਿਕਾਸ, ਅਮਨ ਕੁਮਾਰ, ਵਿੱਕੀ, ਲਖਵਿੰਦਰ ਸਿੰਘ, ਸੋਨੀਆ ਦੇਵੀ, ਸ਼ੀਲਾ ਦੇਵੀ, ਸਵਿਤਾ, ਊਸ਼ਾ ਰਾਣੀ, ਸੋਨੀਆ, ਆਰਤੀ ਦੇਵੀ, ਪੱਲਵੀ ਅਤਰੀ, ਸੀਮਾ ਦੇਵੀ, ਰਾਣੀ ਦੇਵੀ ਅਤੇ ਪਲਕ ਦੇ ਨਾਂਅ ਸ਼ਾਮਿਲ ਹਨ, ਜਿਨ੍ਹਾਂ ਦਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਇਤਿਹਾਸਿਕ ਫੈਸਲੇ ਲਏ ਜਾ ਰਹੇ ਹਨ। ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਿੱਖਿਆ ਤੇ ਸਿਹਤ ਸਹੂਲਤਾਂ ’ਚ ਸੁਧਾਰ ਤੇ ਨੌਜਵਾਨਾਂ ਨੂੰ ਮਿਲ ਰਹੀਆਂ ਸਰਕਾਰੀ ਨੌਕਰੀਆਂ ਕਾਰਨ ਅੱਜ ਹਰ ਵਰਗ ਦੇ ਲੋਕ ‘ਆਪ’ ਦੇ ਨਾਲ ਚੱਲਣ ਲਈ ਉਤਸ਼ਾਹਿਤ ਹਨ।
Ad Position 22
No active advertisement
ਪਿਛਲੀ ਖ਼ਬਰ ਦਰਸ਼ਨ ਅਭਿਲਾਖੀ ਸੰਸਥਾ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ ਕੀਤੀ ਅਰਦਾਸ ਅਗਲੀ ਖ਼ਬਰ ਐਸ.ਡੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ’ਚ ਚਮਕਾਇਆ ਕਾਲਜ ਦਾ ਨਾਂਅ
Ad Position 24