15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਦਰਸ਼ਨ ਅਭਿਲਾਖੀ ਸੰਸਥਾ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ ਕੀਤੀ ਅਰਦਾਸ

ਡੇਰਾ ਬਾਬਾ ਨਾਨਕ, 14 ਅਗਸਤ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਅੱਜ ਸਵਰਗੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਜਥੇਦਾਰ ਗੁਰਿੰਦਰ ਸਿੰਘ ਬਾਜਵਾ, ਜਥੇ. ਜਸਬੀਰ ਸਿੰਘ ਜਫਰਵਾਲ ਤੇ ਸ: ਅਵਤਾਰ ਸਿੰਘ ਕਲੇਰ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੀ ਦਰਸ਼ਨ ਸਥੱਲ ਉਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-08-2026
ਡੇਰਾ ਬਾਬਾ ਨਾਨਕ, 14 ਅਗਸਤ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਅੱਜ ਸਵਰਗੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਜਥੇਦਾਰ ਗੁਰਿੰਦਰ ਸਿੰਘ ਬਾਜਵਾ, ਜਥੇ. ਜਸਬੀਰ ਸਿੰਘ ਜਫਰਵਾਲ ਤੇ ਸ: ਅਵਤਾਰ ਸਿੰਘ ਕਲੇਰ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੀ ਦਰਸ਼ਨ ਸਥੱਲ ਉਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ ਗਈ। ਇਸ ਮੌਕੇ ਜਥੇਦਾਰ ਗੁਰਿੰਦਰ ਸਿੰਘ ਬਾਜਵਾ, ਜਥੇ. ਜਸਬੀਰ ਸਿੰਘ ਜਫਰਵਾਲ ਤੇ ਅਵਤਾਰ ਸਿੰਘ ਕਲੇਰ ਸਾ. ਸੂਚਨਾ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਅਪ੍ਰੇਸ਼ਨ ਸਿੰਧੂਰ ਦੌਰਾਨ ਸਰਹੱਦਾਂ ’ਤੇ ਨਾਜ਼ੁਕ ਹਾਲਾਤਾਂ ਨੂੰ ਵੇਖਦਿਆਂ ਭਾਰਤ ਤੇ ਪਾਕਿਸਤਾਨ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਇਹ ਲਾਂਘਾ ਜਲਦ ਖੋਲਿਆ ਜਾਵੇ। ਇਸ ਮੌਕੇ ਜਥੇਦਾਰ ਸੁਖਵੰਤ ਸਿੰਘ ਰੌਲੀ, ਜਥੇ. ਊਧਮ ਸਿੰਘ ਔਲਖ, ਜਥੇ. ਤਰਲੋਕ ਸਿੰਘ, ਜਥੇ. ਦਿਲਬਾਗ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਪਿੰਦਰਪਾਲ ਸਿੰਘ ਡੁਲਟ, ਹਰਭਜਨ ਸਿੰਘ ਰੱਤੜਵਾਂ, ਜਸਵੰਤ ਸਿੰਘ ਜਫਰਵਾਲ, ਸੁਲੱਖਣ ਸਿੰਘ ਜਫਰਵਾਲ, ਗੁਰਪ੍ਰੀਤ ਸਿੰਘ ਖਾਸਾਂਵਾਲਾ, ਭੋਲਾ ਸਿੰਘ ਜਫਰਵਾਲ, ਦਲਬੀਰ ਸਿੰਘ ਸਰਫ਼ਕੋਟ, ਸੁਖਦੇਵ ਸਿੰਘ ਦਰਗਾਬਾਦ, ਦਿਲਬਾਗ ਸਿੰਘ ਬਿੱਲ ਨਵਾਬ, ਜੋਗਿੰਦਰ ਸਿੰਘ ਫਾਂਡਾ, ਮੋਹਨ ਸਿੰਘ ਅਰਲੀਭੰਨ, ਤਰਸੇਮ ਸਿੰਘ ਜਫਰਵਾਲ, ਬਲਬੀਰ ਸਿੰਘ ਕੋਟਲਾ, ਸੁਰਿੰਦਰ ਸਿੰਘ ਨਕੋਦਰ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੁੱਡਸਟਾਕ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਤਰੰਜ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਰਵਾਇਤੀ ਪਾਰਟੀਆਂ ਤੋਂ ਲੋਕਾਂ ਦਾ ਵਿਸ਼ਵਾਸ਼ ਖਤਮ ਹੋਇਆ- ਸ਼ਮਸ਼ੇਰ ਸਿੰਘ * ਪਿੰਡ ਆਰੀਆਂ ਦੀਆਂ ਕੁੱਲੀਆਂ ਦੇ ਕਈ ਪਰਿਵਾਰਾਂ ਨੇ...
Ad Position 24