15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਡੀ.ਡੀ.ਆਈ. ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕੀਤਾ

ਫ਼ਤਹਿਗੜ੍ਹ ਚੂੜੀਆਂ, 14 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 15-08-2026
ਫ਼ਤਹਿਗੜ੍ਹ ਚੂੜੀਆਂ, 14 ਅਗਸਤ (ਐੱਮ.ਐੱਸ. ਫੁੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ.ਸੀ.ਸੈਕੰ. ਸਕੂਲ ਕਾਲਾ ਅਫਗਾਨਾ ਵਿਖੇ ਬੈਡਮਿੰਟਨ ਲੜਕੇ ਤੇ ਲੜਕੀਆਂ ਦੇ ਅੰਡਰ-14, 17 ਅਤੇ 19 ਦੇ ਮੁਕਾਬਲੇ ਕਰਵਾਏ ਗਏ, ਜਿਸ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਸਵਲੀਨ ਭਾਟੀਆ ਨੇ ਦੱਸਿਆ ਕਿ ਇਨ੍ਹਾ ਮੁਕਾਬਲਿਆਂ ’ਚ ਸਾਡੇ ਡੀ.ਡੀ.ਆਈ. ਸਕੂਲ ਫ਼ਤਹਿਗੜ੍ਹ ਚੂੜੀਆਂ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਕੂਲ ਦੀ ਅੰਡਰ-14, 17 ਤੇ 19 ਦੀ ਬੈਡਮਿੰਟਨ ਟੀਮ ਨੇ ਇਸ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਇਲਾਕੇ ਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਐੱਮ.ਡੀ. ਡਾ. ਇੰਦਰਜੀਤ ਸਿੰਘ ਭਾਟੀਆ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀ ਜਿੱਥੇ ਪੜ੍ਹਾਈ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਨਾਲ ਹੀ ਵੱਖ-ਵੱਖ ਗਤੀਵਿਧੀਆਂ ਤੇ ਖੇਡਾਂ ’ਚ ਹਿੱਸਾ ਲੈਂਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਪ੍ਰਿੰ. ਸਵਲੀਨ ਭਾਟੀਆ ਤੇ ਅਧਿਆਪਕਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਸ ਜਿੱਤ ਲਈ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਗੁਰਇਕਬਾਲ ਸਿੰਘ ਮਾਹਲ ਵਲੋ ਪਿੰਡ ਕੰਗ ਵਿਖੇ ਮੀਟਿੰਗ ਅਗਲੀ ਖ਼ਬਰ ਗ੍ਰਾਮ ਪੰਚਾਇਤ ਪੱਤੀ ਰੂੜ ਚੰਦ ਨੰਗਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24