15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲਹਿਰਾਇਆ ਰਾਸ਼ਟਰੀ ਤਿੰਰਗਾ * ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ

ਗੁਰਦਾਸਪੁਰ, 16 ਅਗਸਤ (ਅਸ਼ੋਕ ਸ਼ਰਮਾ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਡਾ: ਬਲਜੀਤ ਕੌਰ ਵਲੋਂ ਸਥਾਨਿਕ ਸ਼ਹੀਦ ਲੈਫ: ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ । ਆਜ਼ਾਦੀ ਦਿਵਸ ਸਮਾਗਮ ਵਿਚ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ਪਤੀ ਇੰਜੀ: ਦਲਜੀਤ ਸਿੰਘ ਐਡੀਸ਼ਨਲ ਸੁਪਰਡੈਂਟ ਪੀ.

Ad Position 21
No active advertisement
ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ, ਐਸ.ਐਸ.ਪੀ. ਅਦਿੱਤਿਆ ਤੋਂ ਇਲਾਵਾ ਹੋਰ ਅਧਿਕਾਰੀ। ਤਸਵੀਰ: ਵਿਸ਼ਾਲ ਮੁੰਨਾ 17-08-2026
ਗੁਰਦਾਸਪੁਰ, 16 ਅਗਸਤ (ਅਸ਼ੋਕ ਸ਼ਰਮਾ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਡਾ: ਬਲਜੀਤ ਕੌਰ ਵਲੋਂ ਸਥਾਨਿਕ ਸ਼ਹੀਦ ਲੈਫ: ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ । ਆਜ਼ਾਦੀ ਦਿਵਸ ਸਮਾਗਮ ਵਿਚ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ਪਤੀ ਇੰਜੀ: ਦਲਜੀਤ ਸਿੰਘ ਐਡੀਸ਼ਨਲ ਸੁਪਰਡੈਂਟ ਪੀ.ਐਸ.ਪੀ.ਸੀ.ਐਲ., ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉਪਲ, ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਦਿਲਬਾਗ ਸਿੰਘ ਜੌਹਲ, ਆਈ.ਜੀ ਰਾਜਪਾਲ ਸਿੰਘ, ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਸੀਨੀਅਰ ਆਗੂ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ, ਐਸ.ਡੀ.ਐਮ. ਅਸ਼ੋਕ ਕੁਮਾਰ, ਉਲੰਪੀਅਨ ਜੁਗਰਾਜ ਸਿੰਘ ਐਸ.ਪੀ (ਐਚ.), ਐਸ.ਪੀ. (ਡੀ) ਗੁਰਦਾਸਪੁਰ ਦਵਿੰਦਰ ਚੌਧਰੀ ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ । ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਅੱਜ ਅਸੀਂ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਲਈ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿਖੇ ਇਕੱਤਰ ਹੋਏ ਹਾਂ। ਇਸ ਸ਼ੁੱਭ ਮੌਕੇ ਉਨ੍ਹਾਂ ਸਭ ਨੂੰ ਹਾਰਦਿਕ ਵਧਾਈ ਦਿੰਦੀ ਹਾਂ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜਾ ਵਿਚ ਸਾਹ ਲੈ ਰਹੇ ਹਾਂ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਡਾ: ਬਲਜੀਤ ਕੌਰ ਵਲੋਂ ਖੇਡ ਸਟੇਡੀਅਮ ਵਿਚ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਉਪਰੰਤ ਸ਼ਹੀਦਾਂ ਦੀ ਗੈਲਰੀ ਵਿਖੇ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ । ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨ ਉਪਰੰਤ ਮੁੱਖ ਮਹਿਮਾਨ ਡਾ: ਬਲਜੀਤ ਕੌਰ ਵਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ ਲੋੜਵੰਦ ਲੋਕਾਂ ਨੂੰ ਵੀਲ੍ਹ ਚੇਅਰ ਵੰਡੀਆਂ ਗਈਆਂ । ਉਨ੍ਹਾਂ ਨੇ ਸਮਾਗਮ ਵਿਚ ਪੁਹੰਚੇ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ । ਉਪਰੰਤ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਸ਼ਬਦ, ਦੇਸ਼ ਭਗਤੀ ਦੇ ਗੀਤ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ । ਇਸ ਤੋਂ ਬਾਅਦ ਮੁੱਖ ਮਹਿਮਾਨ ਡਾ: ਬਲਜੀਤ ਕੌਰ ਵਲੋਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸ਼ਖਸ਼ੀਅਤਾਂ ਅਤੇ ਆਪਣੀ ਡਿਊਟੀ ਤੋਂ ਇਲਾਵਾ ਹੋਰ ਵਿਸ਼ੇਸ ਕਾਰਜ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਵਲੋਂ ਵੱਖ-ਵੱਖ ਅਦਾਰਿਆਂ ਵਿਚ ਸੇਵਾਵਾਂ ਦੇ ਰਹੇ ਪੱਤਰਕਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਗੁਰਦਾਸਪੁਰ ਸ਼ਹਿਰ ਵਿਖੇ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵਲੋਂ ਉਸਾਰੀ ਗਈ ‘ਬਾਬਾ ਬੰਦਾ ਸਿੰਘ ਬਹਾਦਰ ਸਮਾਰਕ’ ਅਤੇ ‘ ਸ਼ਹੀਦਾਂ ਦੀ ਪਾਰਕ’ ਦਾ ਉਦਘਾਟਨ ਵੀ ਕੀਤਾ ਗਿਆ । ਇਸ ਮੌਕੇ ਮਾਣਯੋਗ ਵਧੀਕ ਸ਼ੈਸਨ ਜੱਜ ਮੈਡਮ ਪੂਨਮ ਬਾਂਸਲ, ਮਾਣਯੋਗ ਵਧੀਕ ਸ਼ੈਸਨ ਜੱਜ ਵਿਨੀਤ ਨਾਰੰਗ, ਮਾਣਯੋਗ ਵਧੀਕ ਸ਼ੈਸਨ ਜੱਜ ਪ੍ਰਿਤਪਾਲ ਸਿੰਘ, ਮਾਣਯੋਗ ਵਧੀਕ ਸ਼ੈਸਨ ਜੱਜ ਰਣਜੀਤਪਾਲ ਸਿੰਘ ਚੀਮਾ, ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਸਿੰਘ, ਸੀ.ਜੀ.ਐਮ ਮੈਡਮ ਸੁਰੇਖਾ ਡਡਵਾਲ, ਏ.ਸੀ.ਜੇ. ਹੇਮ ਅੰਮ੍ਰਿਤ ਮਾਹੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਡਾ: ਅਰਸ਼ਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਮਨਦੀਪ ਸਿੰਘ ਗਿੱਲ ਵਾਈਸ ਚੇਅਰਮੈਨ, ਸਾਬਾ ਭੱਟੀ ਵਾਈਸ ਚੇਅਰਮੈਨ, ਚੇਅਰਮੈਨ ਰਵਿੰਦਰ ਸਿੰਘ, ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਨੀਰਜ ਸਲਹੋਤਰਾ ਹਲਕਾ ਕੋਆਰਡੀਨੇਟਰ, ਚੇਅਰਮੈਨ ਮੁਖਦੇਵ ਸਿੰਘ ਆਲੋਵਾਲ, ਜਗਜੀਤ ਸਿੰਘ ਪਿੰਟਾ ਮੈਬਰ ਜ਼ਿਲ੍ਹਾ ਪਲਾਨਿੰਗ ਬੋਰਡ, ਟਰੱਸਟੀ ਪੀਟਰ ਮੱਟੂ, ਬਲਜੀਤ ਸਿੰਘ ਹਲਕਾ ਸੰਗਠਨ ਇੰਚਾਰਜ, ਪਵਨ ਕੁਮਾਰ ਜ਼ਿਲ੍ਹਾ ਸਕੱਤਰ, ਡਾਇਰੈਕਟਰ ਕਸ਼ਮੀਰ ਸਿੰਘ ਵਾਹਲਾ, ਚੰਨਣ ਸਿੰਘ ਖਾਲਸਾ, ਜਗਦੀਸ਼ ਰਾਜ ਸਾਬਕਾ ਚੇਅਰਮੈਨ, ਹਰਪ੍ਰੀਤ ਸਿੰਘ ਡੀ.ਡੀ.ਪੀ.ਓ, ਕੁੰਵਰ ਰਵਿੰਦਰ ਸਿੰਘ ਵਿੱਕੀ, ਕੈਪਟਨ ਜੋਗਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫਸਰ (ਪ) ਪਰਮਜੀਤ ਕੌਰ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਪ੍ਰਿੰਸੀਪਲ ਡਾ: ਅਸ਼ਵਨੀ ਭੱਲਾ, ਪਰਮਿੰਦਰ ਸਿੰਘ ਸੈਣੀ ਪ੍ਰੋਗਰਾਮ ਅਫਸਰ ਸਮੇਤ ਸਬੰਧਿਤ ਵਿਭਾਗਾਂ ਦੇ ਮੁਖੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਭਲਿਆਣ ਦਾ ਕੀਤਾ ਸਨਮਾਨ ਅਗਲੀ ਖ਼ਬਰ ਬਟਾਲਾ ਵਿਖੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਨੇ ਲਹਿਰਾਇਆ ਕੌਮੀ ਝੰ...
Ad Position 24