ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ
ਬਟਾਲਾ, 16 ਅਗਸਤ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ, ਦੇਸ਼ ਭਗਤੀ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ.
ਲ
ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ’ਚ ਮਨਾਏ ਆਜ਼ਾਦੀ ਦਿਹਾੜੇ ਮੌਕੇ ਵਿਦਿਆਰਥੀਆਂ ਨਾਲ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਤੇ ਹੋਰ। ਅਜੀਤ ਤਸਵੀਰ
17-08-2026
ਬਟਾਲਾ, 16 ਅਗਸਤ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ, ਦੇਸ਼ ਭਗਤੀ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਉਪਮਾ ਮਹਾਜਨ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ’ਚ ਸਕੂਲ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਝੰਡਾ ਲਹਿਰਾਉਣ ਦੀ ਰਸਮ: ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਉਪਮਾ ਮਹਾਜਨ ਤੇ ਸਕੂਲ ਮੈਨੇਜਮੈਂਟ ਵਲੋਂ ਰਾਸ਼ਟਰੀ ਝੰਡਾ ਤਿਰੰਗਾ ਲਹਿਰਾ ਕੇ ਕੀਤੀ ਗਈ, ਜਿਸ ਤੋਂ ਬਾਅਦ ਸਮੂਹ ਸਕੂਲ ਵਲੋਂ ਰਾਸ਼ਟਰੀ ਗਾਨ ਗਾਇਆ ਗਿਆ। ਉਪਰੰਤ ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਗੀਤ, ਕੋਰੀਓਗ੍ਰਾਫੀ, ਨਾਟਕ ਅਤੇ ਦੇਸ਼ ਭਗਤੀ ਦੇ ਭਾਸ਼ਣ ਪੇਸ਼ ਕੀਤੇ। ਛੋਟੇ-ਛੋਟੇ ਬੱਚਿਆਂ ਵਲੋਂ ਦੇਸ਼ ਦੇ ਮਹਾਨ ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੇ ਪਹਿਰਾਵੇ ਪਹਿਨ ਕੇ ਦਿੱਤੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਸਮਾਗਮ ਦੇ ਅੰਤ ’ਚ ਵਿਦਿਆਰਥੀਆਂ ਵਲੋਂ ਪੰਜਾਬ ਦਾ ਲੋਕ ਨਾਚ ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਮਾਹੌਲ ਨੂੰ ਹੋਰ ਵੀ ਰੰਗਾਰੰਗ ਬਣਾ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਇਹ ਆਜ਼ਾਦੀ ਸਾਡੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਦੀਆਂ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਮਿਲੀ ਹੈ। ਅੱਜ ਦੇ ਯੁਗ ਵਿਚ ਵਿਦਿਆਰਥੀਆਂ ਦਾ ਫ਼ਰਜ਼ ਹੈ ਕਿ ਉਹ ਚੰਗੀ ਸਿੱਖਿਆ ਪ੍ਰਾਪਤ ਕਰ ਕੇ ਅਨੁਸ਼ਾਸਨ ਵਿੱਚ ਰਹਿ ਕੇ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾ ਕੇ ਦੇਸ਼ ਦੀ ਉੱਨਤੀ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸਕੂਲ ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਪ੍ਰਿੰਸੀਪਲ ਡਾ. ਉਪਮਾ ਮਹਾਜਨ ਅਤੇ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਤੇ ਸਾਰੇ ਵਿਦਿਆਰਥੀਆਂ ਵਿਚ ਮਠਿਆਈ ਵੰਡੀ ਗਈ।