ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਚ ਆਜ਼ਾਦੀ ਦਿਵਸ ਸਮਾਗਮ ਉਤਸ਼ਾਹ ਨਾਲ ਮਨਾਇਆ
ਗੁਰਦਾਸਪੁਰ, 17 ਅਗਸਤ (ਪੰਕਜ ਸ਼ਰਮਾ)-ਸਾਰਦਾਰ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸੁਤੰਤਰਤਾ ਦਿਵਸ ਦਾ ਸਮਾਗਮ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਮੁਖੀ ਸਵਿੰਦਰ ਸਿੰਘ ਗਿੱਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ ।
ਗੁਰਦਾਸਪੁਰ, 17 ਅਗਸਤ (ਪੰਕਜ ਸ਼ਰਮਾ)-ਸਾਰਦਾਰ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸੁਤੰਤਰਤਾ ਦਿਵਸ ਦਾ ਸਮਾਗਮ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਮੁਖੀ ਸਵਿੰਦਰ ਸਿੰਘ ਗਿੱਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ । ਝੰਡਾ ਲਹਿਰਾਉਣ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ । ਵਿਦਿਆਰਥੀਆਂ ਦੀ ਅਨੁਸ਼ਾਸਨਬੱਧ ਪਰੇਡ ਤੇ ਦੇਸ਼ ਭਗਤੀ ਦੇ ਜਜ਼ਬੇ ਨੇ ਸਮਾਗਮ ਵਿਚ ਮੌਜੂਦ ਸਾਰਿਆਂ ਦਾ ਮਨ ਮੋਹ ਲਿਆ । ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਵੱਖ-ਵੱਖ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਰੰਗਾਰੰਗ ਸਮਾਗਮ ਕਰਵਾਇਆ ਗਿਆ । ਬੱਚਿਆਂ ਨੇ ਗੀਤਾਂ, ਨਾਚਾਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਦੇਸ਼ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕੀਤਾ । ਸਕੂਲਾਂ ਵਿਚ ਸੁਤੰਤਰਤਾ ਦਿਵਸ ਮੌਕੇ ਪਰੇਡ, ਦੇਸ਼ ਭਗਤੀ ਦੇ ਗੀਤ ਤੇ ਸੱਭਿਆਚਾਰਕ ਪੇਸ਼ਕਾਰੀਆਂ ਕਰਵਾਉਣ ਦੀ ਇਹ ਪਰੰਪਰਾ ਵਿਆਪਕ ਤੌਰ ’ਤੇ ਵੀ ਵੇਖਣ ਨੂੰ ਮਿਲਦੀ ਹੈ । ਇਸ ਮੌਕੇ ਸੰਸਥਾ ਦੇ ਮੁਖੀ ਸਵਿੰਦਰ ਸਿੰਘ ਗਿੱਲ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ । ਸਮਾਗਮ ਦਾ ਮਾਹੌਲ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਪੂਰ ਰਿਹਾ ਅਤੇ ਸਾਰਿਆਂ ਨੇ ਇਸ ਪਵਿੱਤਰ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ।