19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜੀ.ਐਸ. ਇੰਟਰਨੈਸ਼ਨਲ ਸੀ.ਸੈਕੰ. ਪਬਲਿਕ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ

ਕੋਟਲੀ ਸੂਰਤ ਮੱਲ੍ਹੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਐੱਸ.

Ad Position 21
No active advertisement
ਅਜੀਤ ਡੈਸਕ 18-08-2026
ਕੋਟਲੀ ਸੂਰਤ ਮੱਲ੍ਹੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਖੂਬਸੂਰਤ ਪੰਜਾਬੀ ਪਹਿਰਾਵੇ ਪਾ ਕੇ ਸਮਾਗਮ ’ਚ ਸ਼ਿਰਕਤ ਕੀਤੀ । 8 ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਜੋਸ਼ ਭਰਪੂਰ ਗਿੱਧਾ ਤੇ ਭੰਗੜਾ, ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪੰਜਾਬੀ ਲੋਕ-ਨਾਚ ਅਤੇ 10ਵੀਂ ਤੇ 11ਵੀਂ ਦੀਆਂ ਵਿਦਿਆਰਥਣਾਂ ਨੇ ਵੀ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਵਿਰਸੇ ਨਾਲ ਜੁੜੇ ਰਵਾਇਤੀ ਪਕਵਾਨ ਵੀ ਤਿਆਰ ਕਰਕੇ ਲਿਆਂਦੇ। ਪ੍ਰਿੰਸੀਪਲ ਸੋਨੀਆ ਮਹਾਜਨ, ਡਾਇਰੈਕਟਰ ਅਯੋਧ ਸਿੰਘ, ਐੱਮ.ਡੀ. ਹਰਦਿਆਲ ਸਿੰਘ ਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੋੜਨ ਵਾਲੇ ਅਜਿਹੇ ਸਮਾਗਮਾਂ ਦੀ ਮਹੱਤਤਾ ਬਾਰੇ ਦੱਸਦਿਆਂ ਸਾਰਿਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਮਾਡਰਨ ਸਕੂਲ ’ਚ ਮਨਾਇਆ 80ਵਾਂ ਆਜ਼ਾਦੀ ਦਿਵਸ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ
Ad Position 24