ਗੁਰੂ ਨਾਨਕ ਪਬਲਿਕ ਸਕੂਲ ਕਾਲਾਬਾਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ, ਕਲਾਬਾਲਾ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਸ਼ਾਲ ਮੈਦਾਨ ’ਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ।
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ, ਕਲਾਬਾਲਾ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਸ਼ਾਲ ਮੈਦਾਨ ’ਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਸਕੂਲ ਦੇ ਚੇਅਰਮੈਨ ਤੇ ਪ੍ਰਿੰਸੀਪਲ ਵਲੋਂ ਤਿਰੰਗਾ ਲਹਿਰਾਇਆ ਗਿਆ, ਜਿਸ ਉਪਰੰਤ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੇ ਪੂਰੇ ਸਤਿਕਾਰ ਨਾਲ ਰਾਸ਼ਟਰੀ ਗਾਨ ਪੇਸ਼ ਕੀਤਾ। ਵਿਦਿਆਰਥੀਆਂ ਵਲੋਂ ਇਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰੋਗਰਾਮ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਨਾਟਕ, ਡਾਂਸ ਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਦੇ ਮਹੱਤਵ ਨੂੰ ਉਜਾਗਰ ਕੀਤਾ। ਸਕੂਲ ਦੇ ਚੇਅਰਮੈਨ ਤੇ ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਵੀ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਦਾ ਪੂਰਾ ਮੈਦਾਨ ਤਿਰੰਗੇ ਝੰਡਿਆਂ ਤੇ ਦੇਸ਼ ਭਗਤੀ ਦੇ ਰੰਗਾਂ ਨਾਲ ਸੱਜਿਆ ਹੋਇਆ ਸੀ। ਵਿਦਿਆਰਥੀਆਂ ਨੇ ਤਿਰੰਗੇ ਰੰਗਾਂ ਵਾਲੇ ਪਹਿਰਾਵੇ ਪਹਿਨ ਕੇ ਤੇ ਹੱਥਾਂ ਵਿਚ ਰਾਸ਼ਟਰੀ ਝੰਡੇ ਲੈ ਕੇ ਸਮਾਗਮ ਦੀ ਰੌਣਕ ਵਿਚ ਹੋਰ ਵਾਧਾ ਕੀਤਾ। ਸਕੂਲ ਪ੍ਰਬੰਧਨ ਵਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ ਗਈ। ਅੰਤ ’ਚ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੇ ਦੇਸ਼ ਦੀ ਏਕਤਾ, ਅਖੰਡਤਾ, ਸ਼ਾਂਤੀ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।