18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ।

Ad Position 21
No active advertisement
ਅਜੀਤ ਡੈਸਕ 18-08-2026
ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕ ਤਿਰੰਗੇ ਰੰਗ ਨਾਲ ਦੀਆਂ ਪੁਸ਼ਾਕਾਂ ਪਹਿਨ ਕੇ ਆਏ । ਬੱਚਿਆਂ ਵਲੋਂ ਵੱਖ-ਵੱਖ ਕਵਿਤਾਵਾਂ ਤੇ ਬੋਲੀਆਂ ਪੇਸ਼ ਕੀਤੀਆਂ ਗਈਆਂ ਤੇ ਭਾਸ਼ਣ ਦਿੱਤੇ ਗਏ । 8ਵੀਂ ਜਮਾਤ ਤੋਂ ਲੈ ਕੇ 9ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ । ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਮਿਲ ਕੇ ਰਾਸ਼ਟਰੀ ਗੀਤ ਗਾਇਆ। ਸਕੂਲ ਦੇ ਪ੍ਰਿੰਸੀਪਲ ਨੇ ਆਜ਼ਾਦੀ ਦਿਹਾੜੇ ’ਤੇ ਤਿਰੰਗਾ ਝੰਡਾ ਲਹਿਰਾਇਆ । ਅਖੀਰ ਵਿਚ ਉਨ੍ਹਾਂ ਨੇ ਆਜ਼ਾਦੀ ਦਿਵਸ ’ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਡੂਨ ਇੰਟਰਨੈਸ਼ਨਲ ਸਕੂਲ ਵਲੋਂ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਅਗਲੀ ਖ਼ਬਰ ਦੀਨਾਨਗਰ ਵਿਖੇ ਆਮ ਆਦਮੀ ਪਾਰਟੀ ਵਲੋਂ 80ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ * ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਹ...
Ad Position 24