ਡੂਨ ਇੰਟਰਨੈਸ਼ਨਲ ਸਕੂਲ ਵਲੋਂ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ
ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਡੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਲੋਂ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਹੜੇ ’ਚ ਡਾਇਰੈਕਟਰ ਗਗਨਦੀਪ ਸਿੰਘ ਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ ।
ਗੁਰਦਾਸਪੁਰ, 17 ਅਗਸਤ (ਚੱਕਰਾਜਾ)-ਡੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਲੋਂ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਹੜੇ ’ਚ ਡਾਇਰੈਕਟਰ ਗਗਨਦੀਪ ਸਿੰਘ ਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ । ਇਸ ਮੌਕੇ ਸਕੂਲ ਦਾ ਅਧਿਆਪਕ ਤੇ ਗੈਰ-ਅਧਿਆਪਕ ਸਟਾਫ਼ ਅਤੇ ਵਿਦਿਆਰਥੀ ਮੌਜੂਦ ਰਹੇ । ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗੀਤ ਨੇ ਸਮੁੱਚੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ । ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ਭਗਤੀ ਦੇ ਗੀਤ, ਸ਼ਾਸਤਰੀ ਨ੍ਰਿਤ, ਪ੍ਰੇਰਨਾਦਾਇਕ ਐਕਟ ਤੇ ਭਾਸ਼ਣ ਮੁਕਾਬਲੇ ਪੇਸ਼ ਕੀਤੇ ਗਏ । ਦੇਸ਼ਭਗਤੀ ਦੇ ਗੀਤਾਂ ਨੇ ਹਾਜ਼ਰੀਨ ਵਿਚ ਰਾਸ਼ਟਰੀ ਮਾਣ ਦੀ ਭਾਵਨਾ ਪੈਦਾ ਕੀਤੀ, ਜਦਕਿ ਸ਼ਾਸਤਰੀ ਨ੍ਰਿਤ ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਮਨਮੋਹਕ ਝਲਕ ਪੇਸ਼ ਕੀਤੀ। ਇਹ ਸਮਾਗਮ ਆਜ਼ਾਦੀ ਦੇ ਪਰਵਾਨਿਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਮਰਪਿਤ ਇਕ ਭਾਵਪੂਰਨ ਸ਼ਰਧਾਂਜਲੀ ਸਾਬਤ ਹੋਇਆ। ਸਮਾਗਮ ਦਾ ਸਮਾਪਨ ਏਕਤਾ, ਆਜ਼ਾਦੀ ਅਤੇ ਦੇਸ਼ ਭਗਤੀ ਦੀਆਂ ਭਾਵਨਾਵਾਂ ਨਾਲ ਹੋਇਆ ਤੇ ਸਮੁੱਚਾ ਸਕੂਲ ਪ੍ਰੰਗਣ ‘ਭਾਰਤ ਮਾਤਾ ਕੀ ਜੈ’ ਅਤੇ ‘ਜੈ ਹਿੰਦ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।