ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਘੁਮਾਣ, 18 ਅਗਸਤ (ਬੰਮਰਾਹ)-ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਆਜ਼ਾਦੀ ਦਿਹਾੜਾ ਬਹੁਤ ਹੀ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਨਾਮ ਸਿੰਘ ਮੰਡ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ।
ਘੁਮਾਣ, 18 ਅਗਸਤ (ਬੰਮਰਾਹ)-ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਆਜ਼ਾਦੀ ਦਿਹਾੜਾ ਬਹੁਤ ਹੀ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਨਾਮ ਸਿੰਘ ਮੰਡ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਵਿਦਿਆਰਥੀਆਂ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਵਲੋਂ ਵਨ-ਸਵੰਨੀਆਂ ਪੁਸ਼ਾਕਾਂ ਪਾ ਕੇ ਗਿੱਧਾ-ਭੰਗੜਾ ਪਾ ਕੇ ਖੂਬ ਰੰਗ ਬੰਨਿਆ। ਇਸ ਮੌਕੇ ਗੁਰਨਾਮ ਸਿੰਘ ਮੰਡ ਅਤੇ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਸਮੁੱਚੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈ ਦਿੱਤੀ। ਇਸ ਮੌਕੇ ਸਕੂਲ ਵਿਚ ਲੱਡੂ ਵੰਡੇ। ਵੱਖ-ਵੱਖ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।