ਆਦਰਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਨਰੋਟ ਮਹਿਰਾ, 18 ਅਗਸਤ (ਰਾਜ ਕੁਮਾਰੀ)-ਆਦਰਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਚ 80ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ । ਇਹ ਦਿਹਾੜਾ ਆਦਰਸ਼ ਪਲੇ ਵੇਲ ਸਕੂਲ ਦੀ ਪ੍ਰਿੰਸੀਪਲ ਪ੍ਰਵੀਨ ਅਤੇ ਪ੍ਰਿੰਸੀਪਲ ਆਰਤੀ ਮਹਿਰਾ ਦੀ ਅਗਵਾਈ ਵਿਚ ਮਨਾਇਆ ਗਿਆ।
ਨਰੋਟ ਮਹਿਰਾ, 18 ਅਗਸਤ (ਰਾਜ ਕੁਮਾਰੀ)-ਆਦਰਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਚ 80ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ । ਇਹ ਦਿਹਾੜਾ ਆਦਰਸ਼ ਪਲੇ ਵੇਲ ਸਕੂਲ ਦੀ ਪ੍ਰਿੰਸੀਪਲ ਪ੍ਰਵੀਨ ਅਤੇ ਪ੍ਰਿੰਸੀਪਲ ਆਰਤੀ ਮਹਿਰਾ ਦੀ ਅਗਵਾਈ ਵਿਚ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਸ਼ਿਵ ਕੁਮਾਰ ਸ਼ਰਮਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਆਰਤੀ ਮਹਿਰਾ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਸਕੂਲ ਦੇ ਬੱਚੇ ਰੰਗ ਬਿਰੰਗੇ ਕੱਪੜਿਆਂ ਨਾਲ ਸਕੂਲ ਦਾ ਸ਼ਿੰਗਾਰ ਬਣੇ ਹੋਏ ਸਨ। ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ। ਸਕੂਲ ਦੇ ਚੇਅਰਮੈਨ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦਾ ਸਟਾਫ ਅਤੇ ਹੋਰ ਕਈ ਮੁੱਖ ਮਹਿਮਾਨ ਹਾਜ਼ਰ ਸਨ।