ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਵਿਦਿਆਲਿਆ ਵਿਚ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ
ਪਠਾਨਕੋਟ, 18 ਅਗਸਤ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ. ਡੀ.
ਪਠਾਨਕੋਟ, 18 ਅਗਸਤ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਵਿਦਿਆਲਿਆ ਪਠਾਨਕੋਟ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ । ਇਸ ਮੌਕੇ ਵਿਦਿਆਰਥਣਾਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਪੇਸ਼ਕਾਰੀਆਂ ਕੀਤੀਆਂ ਗਈਆਂ । ਐਨ.ਐਸ.ਐਸ. ਤੇ ਰੈਡ ਰਿਬਨ ਕਲੱਬ ਵਲੋਂ ਵੱਖ-ਵੱਖ ਮੁਕਾਬਲੇ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ । ਪੋਸਟਰ ਮੇਕਿੰਗ ਮੁਕਾਬਲੇ ਤੋਂ ਇਲਾਵਾ ਗੀਤ, ਭਾਸ਼ਣ ਅਤੇ ਹੋਰ ਗਤੀਵਿਧੀਆਂ ਰਾਹੀਂ ਵਿਦਿਆਰਥਣਾਂ ਨੇ ਦੇਸ਼ ਪ੍ਰੇਮ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੱਤਾ । ਕਾਲਜ ਦੀ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਵਿਦਿਆਰਥਣਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਰਾਸ਼ਟਰ ਨਿਰਮਾਣ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਰਹਿਣ ਦਾ ਸੱਦਾ ਦਿੱਤਾ । ਸਮਾਗਮ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਦੇ ਮਾਰਗ ਦਰਸ਼ਨ ਅਤੇ ਐਨ.ਐਸ.ਐਸ. ਨੋਡਲ ਅਧਿਕਾਰੀ ਪ੍ਰੋ: ਸਰਬਜੀਤ ਦੇ ਨਿਰਦੇਸ਼ਨ ਹੇਠ ਕਰਵਾਇਆ ਗਿਆ । ਸਮਾਗਮ ਦੌਰਾਨ ਸਮੁੱਚੇ ਕੈਂਪਸ ਵਿਚ ਦੇਸ਼ ਭਗਤੀ ਦਾ ਮਾਹੌਲ ਬਣਿਆ ਰਿਹਾ ਅਤੇ ਅੰਤ ਵਿਚ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਈ ।