ਕੈਬਨਿਟ ਮੰਤਰੀ ਕਟਾਰੂਚੱਕ ਨੇ ਚੱਕਰਾਲ ਤੇ ਮੈਰਾ ਕਲਾਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਰੋਟ ਮਹਿਰਾ, 18 ਅਗਸਤ (ਰਾਜ ਕੁਮਾਰੀ)- ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਸੁਣਨ ਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਇਸੇ ਲੜੀ ਤਹਿਤ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਚੱਕਰਾਲ ਤੇ ਮੈਰਾ ਕਲਾਂ ਵਿਖੇ ਵਿਸ਼ੇਸ਼ ਲੋਕ ਮਿਲਣੀਆਂ ਕੀਤੀਆਂ ਗਈਆਂ ।
ਨਰੋਟ ਮਹਿਰਾ, 18 ਅਗਸਤ (ਰਾਜ ਕੁਮਾਰੀ)- ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਸੁਣਨ ਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਇਸੇ ਲੜੀ ਤਹਿਤ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਚੱਕਰਾਲ ਤੇ ਮੈਰਾ ਕਲਾਂ ਵਿਖੇ ਵਿਸ਼ੇਸ਼ ਲੋਕ ਮਿਲਣੀਆਂ ਕੀਤੀਆਂ ਗਈਆਂ । ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਬੰਧਿਤ ਮਾਮਲਿਆਂ ਦੇ ਹੱਲ ਲਈ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ । ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸਹੂਲਤਾਂ ਤੇ ਵਿਕਾਸ ਕਾਰਜਾਂ ਦਾ ਲਾਭ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣਾ ਹੈ । ਇਸੇ ਉਦੇਸ਼ ਤਹਿਤ ਲੋਕ ਮਿਲਣੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ । ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦੌਰਾਨ ਜਿਹੜੀਆਂ ਸਮੱਸਿਆਵਾਂ ਮੌਕੇ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਦਾ ਤੁਰੰਤ ਹੱਲ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ, ਜਦਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਮਾਮਲਿਆਂ ਨੂੰ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ ਕਰਕੇ ਨਿਰਧਾਰਿਤ ਸਮੇਂ ਅੰਦਰ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ । ਇਸ ਮੌਕੇ ਪਿੰਡ ਚੱਕਰਾਲ ਤੋਂ ਸਾਬਕਾ ਸਰਪੰਚ ਮਦਨ ਲਾਲ, ਮਾਨਵ ਅੰਦੋਤਰਾ, ਨੀਰੂ ਸ਼ਰਮਾ ਵਾਈਸ ਚੇਅਰਮੈਨ ਬਲਾਕ ਸਮਿਤੀ ਘਰੋਟਾ, ਸ਼ੈਲੀ ਸ਼ਰਮਾ ਬਲਾਕ ਪ੍ਰਧਾਨ, ਕਰਨ ਬਲਾਕ ਸਮਿਤੀ ਮੈਂਬਰ, ਬੱਬਲੀ ਕੁਮਾਰੀ ਸਰਪੰਚ ਚੱਕਰਾਲ, ਭੁਪਿੰਦਰ ਸੈਣੀ ਸਰਪੰਚ ਮੈਰਾ ਕਲਾਂ, ਸੋਨਮ ਸਰਪੰਚ ਕਿਰੀ, ਕਾਲਾ ਰਾਮ ਸਰਪੰਚ ਬਨੀ ਲੋਧੀ ਆਦਿ ਹਾਜ਼ਰ ਸਨ ।